ਅੰਮ੍ਰਿਤਸਰ (ਸੁਮਿਤ ਖੰਨਾ) : ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਇਕ ਪਾਸੇ ਜਿਥੇ ਅਕਾਲੀ ਦਲ 'ਵਿਸ਼ਵਾਸਘਾਤ ਦਿਵਸ' ਮਨਾ ਰਿਹਾ ਹੈ, ਉਥੇ ਹੀ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ ਵਲੋਂ ਲੱਡੂ ਵੰਡ ਕੇ ਇਸ ਦਿਨ ਨੂੰ ਮਨਾਇਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੇਰਕਾ ਨੇ ਕਿਹਾ ਕਿ ਲੋਕ ਮਹਿਸੂਸ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੇ ਭਲੇ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਬਾਦਲਾਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸੁਖਬੀਰ ਬਾਦਲ ਹੁਣ ਹਰਿਆਣੇ ਸਾਧ ਬਣਨ ਜਾ ਰਿਹਾ ਹੈ ਤੇ ਉਸ ਨੇ ਹੁਣ ਡੇਰੇ ਦਾ ਮਹੰਤ ਬਣਨਾ ਹੈ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਮਹੰਤਣੀ ਬਣਨਾ ਹੈ।
ਇਸ ਉਪਰੰਤ ਉਨ੍ਹਾਂ ਨੇ ਰੈਲੀ 'ਚ ਸ਼ਰਾਬ ਵੰਡਣ ਦੇ ਮਾਮਲੇ 'ਚ ਮਜੀਠੀਆ 'ਤੇ ਵੀ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਇਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੋਟਿਸ ਲੈਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ ਨਾਲ ਗਠਜੋੜ ਤੋਂ ਟਕਸਾਲੀਆਂ ਨੇ ਪੈਰ ਖਿੱਚੇ ਪਛਾਂਹ (ਵੀਡੀਓ)
NEXT STORY