ਅੰਮ੍ਰਿਤਸਰ (ਜਸ਼ਨ) - ਥਾਣਾ ਮਕਬੂਲਪੁਰਾ ਦੀ ਪੁਲਸ ਨੇ ਦਰਜੀ ਦਾ ਕਤਲ ਹੋਣ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧ ’ਚ ਮ੍ਰਿਤਕ ਦੇ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਰਾਜ ਕੁਮਾਰ ਦਰਜੀ ਹੈ। ਪਿਛਲੇ ਦਿਨ ਜਦੋਂ ਉਹ ਆਪਣੀ ਦੁਕਾਨ ’ਤੇ ਗਿਆ ਤਾਂ ਮਾਂ ਨੇ ਮੈਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਅਜੇ ਤੱਕ ਘਰ ਵਾਪਸ ਨਹੀਂ ਆਏ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਪੁੱਤਰ ਨੇ ਦੱਸਿਆ ਕਿ ਉਹ ਆਪਣੀ ਮਾਂ ਨਾਲ ਆਪਣੇ ਪਿਤਾ ਨੂੰ ਵੱਲਾ, ਸਬਜ਼ੀ ਮੰਡੀ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਲੱਭਣ ਲਈ ਚਲੇ ਗਏ ਪਰ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਜਦੋਂ ਉਹ ਵੱਲਾ ਪਸ਼ੂ ਮੰਡੀ ਨਹਿਰ ਨੇੜਲੇ ਇਲਾਕੇ ਵਿਚ ਗਏ ਤਾਂ ਦੇਖਿਆ ਕਿ ਉਸ ਦੇ ਪਿਤਾ ਰਾਜ ਕੁਮਾਰ ਬੇਹੋਸ਼ੀ ਦੀ ਹਾਲਤ ਵਿਚ ਪਏ ਸਨ। ਉਨ੍ਹਾਂ ਦੇ ਸਿਰ ’ਤੇ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਡੂੰਘੇ ਵਾਰ ਕੀਤੇ ਹੋਏ ਸਨ ਅਤੇ ਉਹ ਖੂਨ ਨਾਲ ਲੱਥਪੱਥ ਸਨ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ
ਗੰਭੀਰ ਹਾਲਤ ਵੇਖਦੇ ਹੋਏ ਉਸ ਨੇ ਆਪਣੇ ਪਿਤਾ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ। ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨੂੰ ਨਾ ਝੱਲਦਿਆਂ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਨਸ਼ੇ ਨੂੰ ਲੈ ਕੇ 'ਭਗਵੰਤ ਮਾਨ' ਦਾ ਵੱਡਾ ਖ਼ੁਲਾਸਾ, ਵਿਧਾਨ ਸਭਾ ਦੇ ਇਜਲਾਸ ਦੌਰਾਨ ਆਖੀ ਇਹ ਗੱਲ
NEXT STORY