ਅਜਨਾਲਾ (ਬਾਠ, ਸੁਮਿਤ) : ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਅਕਾਲੀ ਦਲ ਟਕਸਾਲੀ ਲਈ ਬੁਰੀ ਖਬਰ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋ ਗਏ।
ਇਥੇ ਦੱਸ ਦੇਈਏ ਕਿ ਸ਼੍ਰੋਮਣੀ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਅਜਨਾਲਾ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਬੰਦ ਕਮਰੇ 'ਚ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬੋਨੀ ਅਜਨਾਲਾ ਨੂੰ ਰਾਜਾਸਾਂਸੀ ਵਿਖੇ ਰੱਖ ਗਈ ਰੋਸ ਰੈਲੀ 'ਚ ਸ਼ਾਮਲ ਹੋਣ ਲਈ ਆਪਣੇ ਨਾਲ ਲੈ ਕੇ ਆਏ।
ਦਿੱਲੀ 'ਚ ਕਰੰਟ ਤੋਂ ਬਾਅਦ ਕੈਪਟਨ ਦਿਖਾਉਣਗੇ ਮਹਿੰਗੀ ਬਿਜਲੀ 'ਤੇ ਆਪਣੀ ਕਪਤਾਨੀ
NEXT STORY