ਅੰਮ੍ਰਿਤਸਰ (ਰਮਨ)- ਤੇਜ਼ ਗਰਮੀ ’ਚ ਸ਼ਨੀਵਾਰ ਨੂੰ ਗੁਰੂ ਨਗਰੀ ’ਚ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅਪ੍ਰੈਲ ਮਹੀਨੇ ’ਚ ਗਰਮੀ ਨੇ ਆਪਣਾ ਪੂਰਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਸ਼ਹਿਰਾਂ ਵਿਚ 'ਹੀਟ ਵੇਵ' ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਸ਼ਹਿਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਐਤਵਾਰ ਯਾਨੀ ਅੱਜ ਵੀ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਤਰ੍ਹਾਂ ਨਾਲ ਗਰਮੀਆਂ ਦੀ ਸ਼ੁਰੂਆਤ ਹੋਈ ਹੈ, ਉਸ ਤੋਂ ਲੱਗਦਾ ਹੈ ਕਿ ਆਉਣ ਵਾਲੇ ਸਮੇਂ ’ਚ ਮੌਸਮ ਹੋਰ ਗਰਮ ਹੋਣ ਵਾਲਾ ਹੈ।
ਇਸ ਦੇ ਨਾਲ ਹੀ 17 ਅਪ੍ਰੈਲ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੁਪਹਿਰ ਨੂੰ ਪੈ ਰਹੀ ਕੜਾਕੇ ਦੀ ਗਰਮੀ ਵਿੱਚ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ। ਦੋਪਹੀਆ ਵਾਹਨ ਚਾਲਕਾਂ ਨੂੰ ਸੜਕਾਂ ’ਤੇ ਹਲਕੀ ਲੂ ਦਾ ਸਾਹਮਣਾ ਕਰਨਾ ਪਿਆ। ਆਉਣ ਵਾਲੇ ਦਿਨਾਂ 'ਚ ਰੈੱਡ ਅਲਰਟ ਕਾਰਨ ਲੋਕਾਂ ਨੂੰ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮੂੰਹ ਢੱਕਣ ਵੱਲ ਵਿਸ਼ੇਸ਼ ਧਿਆਨ ਦੇਣਾ ਪਵੇਗਾ।
ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ
ਏ. ਸੀ. ਕੂਲਰ ਦੀ ਮੰਗ ਵਧੀ
ਕਹਿਰ ਦੀ ਗਰਮੀ ਦੇ ਮੱਦੇਨਜ਼ਰ ਇਲੈਕਟ੍ਰਾਨਿਕ ਬਾਜ਼ਾਰ ਵਿਚ ਏ. ਸੀ. ਅਤੇ ਕੂਲਰ ਦੀ ਮੰਗ ਵਧ ਗਈ ਹੈ। ਇਸ ਸਮੇਂ ਬਜ਼ਾਰ 'ਚ ਕੂਲਰਾਂ ਦੀ ਕਾਫ਼ੀ ਬਹੁਤਾਤ ਹੈ, ਜਦਕਿ ਏ. ਸੀ. ਅਤੇ ਕੂਲਰਾਂ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਸਾਂਝੀ ਕੀਤੀ ਅਗਵਾ ਹੋਏ 9 ਸਾਲਾ ਮੁੰਡੇ ਦੀ ਤਸਵੀਰ, ਫੋਨ ਨੰਬਰ 'ਤੇ ਮੰਗੀ ਜਾਣਕਾਰੀ
ਦੇਰ ਤੋਂ ਸ਼ੁਰੂ ਹੋਈ ਗਰਮੀ
ਜੇਕਰ ਪਿਛਲੇ ਸਾਲਾਂ ’ਤੇ ਨਜ਼ਰ ਮਾਰੀਏ ਤਾਂ ਮਾਰਚ ਮਹੀਨੇ ਤੋਂ ਹੀ ਗਰਮੀ ਸ਼ੁਰੂ ਹੋ ਜਾਂਦੀ ਸੀ ਪਰ ਇਸ ਵਾਰ ਵਿਸਾਖੀ ’ਤੇ ਗਰਮੀ ਆਪਣੇ ਸਿਖਰ ’ਤੇ ਪਹੁੰਚ ਗਈ ਹੈ। ਗਰਮੀਆਂ ਦੀ ਆਮਦ ਦੇਰੀ ਨਾਲ ਹੋਣ ਦਾ ਮੁੱਖ ਕਾਰਨ ਮੀਂਹ ਅਤੇ ਗੜੇਮਾਰੀ ਹੈ ਪਰ ਹੁਣ ਜਿਸ ਤਰ੍ਹਾਂ ਨਾਲ ਗਰਮੀਆਂ ਦੀ ਸ਼ੁਰੂਆਤ ਹੋਈ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ ਗਰਮੀ ਪੂਰੇ ਜ਼ੋਰਾਂ ’ਤੇ ਹੋਵੇਗੀ। ਹੁਣ ਗਰਮੀ ਏਨੀ ਤੇਜ਼ ਹੋ ਗਈ ਹੈ ਕਿ ਹਰ ਕੋਈ ਬੇਚੈਨ ਹੋ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਦੇਸ਼ ਦੀ ਸਿਆਸਤ ਕਰਵਟ ਲੈਣ ਲੱਗੀ, ਮੋਦੀ ਦਾ ਮੁਕਾਬਲਾ ਕਰਨ ’ਚ ਸਿਰਫ਼ ਕੇਜਰੀਵਾਲ ਸਮਰੱਥ: ਸੁਸ਼ੀਲ ਕੁਮਾਰ ਰਿੰਕੂ
NEXT STORY