ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 14 ਮੋਟਰਸਾਈਕਲ, 6 ਐਕਟਿਵਾ, 2 ਟਰੈਕਟਰ, ਤੇ 1 ਟਰਾਲੀ ਬਰਾਮਦ ਕੀਤੀ ਹੈ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਭੀੜ ਵਾਲਿਆਂ ਥਾਂਵਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਤੇ ਚੋਰੀ ਕੀਤੇ ਗਏ ਟਰੈਕਟਰਾਂ ਨੂੰ ਕਰਾਏ 'ਤੇ ਵੀ ਦਿੰਦੇ ਸਨ। ਪੁਲਸ ਮੁਤਾਬਕ ਦੋਵਾਂ ਨੌਜਵਾਨਾਂ ਨੂੰ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੁੱਛਗਿੱਛ ਦੌਰਾਨ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਆਸਤ ਦੇ 'ਬਾਬਾ ਬੋਹੜ' ਨੂੰ ਪਰੇਸ਼ਾਨ ਕਰਨ ਲੱਗੀ ਵੱਡੀ ਉਮਰ
NEXT STORY