ਜਲੰਧਰ (ਬਿਊਰੋ)- ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ। ਫਿਲਹਾਲ ਇਹ ਰਾਹਤ ਰਾਸ਼ੀ 21 ਪੀੜਤ ਪਰਿਵਾਰਾਂ ਨੂੰ ਹੀ ਵੰਡੀ ਗਈ ਹੈ ਬਾਕੀ ਰਹਿੰਦੇ ਪੀੜਤ ਪਰਿਵਾਰਾਂ ਨੂੰ ਛੇਤੀ ਹੀ ਰਾਹਤ ਰਾਸ਼ੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਦਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨਰ ਨੇ ਇਸ ਹਾਦਸੇ ਦੇ ਸਬੰਧ ਵਿਚ ਦੋਹਾਂ ਕੋਲੋਂ ਚਾਰ ਹਫਤਿਆਂ ਦੇ ਅੰਦਰ ਪੂਰੀ ਰਿਪੋਰਟ ਮੰਗੀ ਹੈ।
ਅੰਮ੍ਰਿਤਸਰ ਰੇਲ ਹਾਦਸੇ ਵਰਗੇ ਛੋਟੇ-ਮੋਟੇ ਹਾਦਸੇ ਤਾਂ ਰੋਜ਼ ਹੁੰਦੇ ਨੇ: ਸੁਖਪਾਲ ਖਹਿਰਾ (ਵੀਡੀਓ)
NEXT STORY