ਅੰਮ੍ਰਿਤਸਰ— ਪੰਜਾਬ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਵਿਖੇ ਰੇਲ ਹਾਦਸੇ ਦੇ ਸ਼ਿਕਾਰ ਹੋਏ ਜ਼ਖਮੀਆਂ ਦਾ ਹਾਲ ਜਾਣਨ ਲਈ ਪਹੁੰਚੇ। ਇਸ ਮੌਕੇ ਅਕਾਲੀਆਂ ਖਿਲਾਫ ਭੜਾਸ ਕੱਢਦੇ ਹੋਏ ਉਨ੍ਹਾਂ ਨੇ ਕਿਹਾ ਕਿ ਮਾਸੂਮ ਦੀਆਂ ਚਿਖਾਵਾਂ 'ਤੇ ਅਕਾਲੀ ਦਲ ਰਾਜਨੀਤੀ ਖੇਡ ਰਿਹਾ ਹੈ ਜੋਕਿ ਉਨ੍ਹਾਂ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅੰਤਿਮ ਅਰਦਾਸ ਤੋਂ ਬਾਅਦ ਉਹ ਅਕਾਲੀਆਂ ਨੂੰ ਢੁੱਕਵਾਂ ਜਵਾਬ ਦੇਣਗੇ। ਨਵਜੋਤ ਕੌਰ ਸਿੱਧੂ ਦੇ ਹੱਕ 'ਚ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਭੱਜੇ ਨਹੀਂ ਸਨ ਸਗੋਂ ਹਸਪਤਾਲ 'ਚ ਜ਼ਖਮੀਆਂ ਦੇ ਕੋਲ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਸਰਕਾਰ ਸੋਸ਼ਲ ਪ੍ਰੋਫਾਈਲ ਤਿਆਰ ਕਰਵਾ ਰਹੀ ਹੈ। ਸੁਖਬੀਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਬਹੁਤੀਆਂ ਗੱਲਾਂ ਕਰਨ ਵਾਲੇ ਸੁਖਬੀਰ ਬਾਦਲ ਨੂੰ ਵੀ ਪੀੜਤਾਂ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ।
ਰੇਲਵੇ ਵਿਭਾਗ ਨੂੰ ਦੋਸ਼ੀ ਠਹਿਰਾਉਂਦੇ ਹੋਏ ਜਾਖੜ ਨੇ ਕਿਹਾ ਕਿ ਰੇਲਵੇ ਵਿਭਾਗ ਨੇ ਇਸ ਘਟਨਾ ਸਬੰਧੀ ਆਪਣਾ ਪੱਲਾ ਝਾੜ ਕੇ ਅਸੰਵੇਦਨਸ਼ੀਲਤਾ ਦਿਖਾਈ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨੇ ਲੋਕਾਂ ਨੂੰ ਮੈਂ ਮਿਲਿਆ ਹਾਂ ਉਨ੍ਹਾਂ ਨੇ ਇਹੀ ਦੱਸਿਆ ਹੈ ਕਿ ਟਰੇਨ ਬੜੀ ਹੀ ਤੇਜ਼ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਗੱਲਾਂ ਜਾਂਚ 'ਚ ਸਾਹਮਣੇ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ, ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਦੱਸਣਯੋਗ ਹੈ ਕਿ 19 ਤਰੀਕ ਯਾਨੀ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਜੌੜਾ ਫਾਟਕ ਨੇੜੇ ਵਾਪਰੇ ਟਰੇਨ ਹਾਦਸੇ 'ਚ ਹੁਣ ਤੱਕ 62 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਸਨ।
ਬਰਗਾੜੀ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਾਉਣ ਲਈ ਪਟੀਸ਼ਨ ਦਾਇਰ
NEXT STORY