ਚੰਡੀਗੜ੍ਹ— ਅੰਮ੍ਰਿਤਸਰ 'ਚ ਵਾਪਰੇ ਟਰੇਨ ਹਾਦਸੇ ਨੂੰ ਲੈ ਕੇ 'ਆਪ' ਕਨਵੀਨਰ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ 'ਆਪ' ਵਾਲੰਟੀਅਰਾਂ ਵੱਲੋਂ ਇਸ ਵਾਰ ਦੀਵਾਲੀ ਵਾਲੇ ਦਿਨ ਕੋਈ ਵੀ ਪਟਾਕੇ ਨਹੀਂ ਚਲਾਏ ਜਾਣਗੇ ਸਗੋਂ ਪੀੜਤ ਪਰਿਵਾਰਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਵਾਰੀ 'ਆਪ' ਵਾਲੰਟੀਅਰਾਂ ਵੱਲੋਂ ਬਿਨਾਂ ਪਟਾਕਿਆਂ ਦੇ ਦੀਵਾਲੀ ਮਨਾਈ ਜਾਵੇਗੀ ਅਤੇ ਸਿਰਫ ਮੋਮਬੱਤੀਆਂ ਜਲਾ ਕੇ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਟਰੇਨ ਹਾਦਸੇ 'ਤੇ ਕੋਈ ਵੀ ਰਾਜਨੀਤੀ ਨਹੀਂ ਕਰਨਾ ਚਾਹੁੰਦੇ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਹਾਦਸੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਟਰੇਨ ਹਾਦਸੇ ਦੀ ਜਾਂਚ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ। ਰੇਲਵੇ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਰੇਲਵੇ ਵਿਭਾਗ ਨੂੰ ਕਿਵੇਂ ਕਲੀਨ ਚਿੱਟ ਦਿੱਤੀ ਗਈ ਹੈ। ਪਾਰਟੀ 'ਚ ਪਈ ਤਕਰਾਰ ਨੂੰ ਲੈ ਕੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਰਟੀ 'ਚ ਛੋਟੇ-ਛੋਟੇ ਮਤਭੇਦ ਹਨ ਜੋ ਜਲਦੀ ਹੀ ਸੁਲਝ ਜਾਣਗੇ ਅਤੇ ਸਾਰੇ ਇਕੱਠੇ ਹੋ ਕੇ ਕੰਮ ਕਰਨਗੇ।
ਸੁਖਪਾਲ ਖਹਿਰਾ ਦੀ ਵਿਵਾਦਤ ਬਿਆਨ ਵਾਲੀ ਵਾਇਰਲ ਹੋਈ ਵੀਡੀਓ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸੁਖਪਾਲ ਖਹਿਰਾ ਦਾ ਨਿੱਜੀ ਮਾਮਲਾ ਹੈ ਅਤੇ ਪਾਰਟੀ ਇਸ 'ਚ ਸ਼ਾਮਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਰਾਜਨੀਤੀ ਕਰਨ ਦੀ ਬਜਾਏ ਪੀੜਤ ਪਰਿਵਾਰਾਂ ਦੇ ਜ਼ਖਮਾਂ 'ਤੇ ਮਲੱ੍ਹਮ ਲਗਾ ਕੇ ਉਨ੍ਹਾਂ ਦਾ ਦੁੱਖ ਵੰਡਾਉਣਾ ਚਾਹੀਦਾ ਹੈ। ਸਿੱਧੂ ਨੂੰ ਦੋਸ਼ੀ ਠਹਿਰਾਏ ਜਾਣ ਅਤੇ ਨਵਜੋਤ ਕੌਰ ਸਿੱਧੂ ਵੱਲੋਂ ਲੇਟ ਪਹੁੰਚਣ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਖੋਹਿਆ ਹੈ।
ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ, ਦੱਸਿਆ ਕਾਰਨ
NEXT STORY