ਅੰਮ੍ਰਿਤਸਰ : ਦੁਸਹਿਰੇ ਵਾਲੇ ਦਿਨ ਵਾਪਰੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਵਲੋਂ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਕਰ ਰਹੇ ਹਨ। ਜਾਂਚ ਦੌਰਾਨ ਵੀਰਵਾਰ ਪਹਿਲੇ ਦਿਨ 51 ਲੋਕਾਂ ਦੇ ਬਿਆਨ ਦਰਜ ਕੀਤੇ ਗਏ। ਇਹ ਉਹ ਲੋਕ ਸਨ, ਜੋ ਹਾਦਸੇ ਸਮੇਂ ਉੱਥੇ ਮੌਜੂਦ ਸਨ। ਲੋਕਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਸਮਾਰੋਹ ਦੇ ਆਯੋਜਕਾਂ ਨੂੰ ਬੁਲਾਇਆ ਜਾਵੇਗਾ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਜਾਵੇਗਾ। ਜਾਂਚ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਜਿਸ ਕਿਸੇ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਉਹ ਆਪਣੇ ਬਿਆਨ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਕਮੇਟੀ ਇਸ ਦੀ ਰਿਪੋਰਟ ਸਰਕਾਰ ਨੂੰ ਭੇਜੇਗੀ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਪੁੱਜੀ ਸੰਗਤ
NEXT STORY