ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ ਮਾਨਾਵਾਲਾ 'ਚ ਟਰੱਕ ਸਵਾਰ ਵਲੋਂ ਸਕੂਲ ਦੇ ਬੱਚਿਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਸਕੂਲ ਦੇ 9 ਬੱਚੇ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਬੱਚਿਆਂ ਦੇ ਆਟੋ ਨੂੰ ਟੱਕਰ ਮਾਰ ਦੇਣ ਤੋਂ ਬਾਅਦ ਟਰੱਕ ਚਾਲਕ ਟਰੱਕ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਕਾਲੀ ਦਲ (ਅ) ਬਠਿੰਡਾ ਤੇ ਸੰਗਰੂਰ ਲੋਕ ਸਭਾ ਸੀਟ ਤੋਂ ਲੜੇਗਾ ਚੋਣ : ਮਾਨ
NEXT STORY