ਅੰਮ੍ਰਿਤਸਰ : ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਅਨੁਰਾਗ ਸੂਚਨਾ ਕੇਂਦਰ ਵਿਖੇ ਪੁੱਜੇ, ਜਿਥੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਵਿਖੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਹਨ।
5 ਸਾਲ ਦੀ ਉਮਰ 'ਚ ਇਸ ਮਾਸੂਮ ਨੇ ਮਾਰੀਆਂ ਵੱਡੀਆਂ ਮੱਲਾਂ, ਦਿੱਤੀ ਕਈਆਂ ਨੂੰ ਮਾਤ (ਵੀਡੀਓ)
NEXT STORY