ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ 'ਚ ਜ਼ਮੀਨੀ ਝਗੜੇ 'ਚ ਬਜ਼ੁਰਗ ਮਹਿਲਾ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਦੇ ਪਤੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜੇ ਸ਼ਿਵ ਸਿੰਘ ਨਾਲ ਜ਼ਮੀਨ ਦਾ ਰੌਲਾ ਚੱਲ ਰਿਹਾ ਸੀ ਅਤੇ ਪਹਿਲਾਂ ਵੀ ਉਨ੍ਹਾਂ ਦੇ ਕਈ ਵਾਰ ਝਗੜੇ ਹੋਏ। ਇਸੇ ਝਗੜੇ 'ਚ ਸ਼ਿਵ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਪ੍ਰੀਤਮ ਕੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸਦੀ ਹਸਪਤਾਲ 'ਚ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ
NEXT STORY