ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੇ ਹਰੀਪੁਰਾ ਇਲਾਕੇ ’ਚ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ੀਤਲ (27) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਨਾਨੀ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ 10 ਮਹੀਨੇ ਦਾ ਬੱਚਾ ਵੀ ਹੈ। ਮ੍ਰਿਤਕ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਵਿਆਹ ਤੋਂ ਬਾਅਦ ਬਹੁਤ ਤੰਗ ਪਰੇਸ਼ਾਨ ਕਰਦੇ ਆ ਰਹੇ ਸਨ ਅਤੇ ਦਾਜ ਦੀ ਮੰਗ ਕਰ ਰਹੇ ਸਨ। ਇਸੇ ਤੋਂ ਦੁੱਖੀ ਹੋ ਕੇ ਵਿਆਹੁਤਾ ਨੇ ਅੱਜ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ
ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਪੁੱਤ ਦਾ ਇਲਾਜ ਕਰਾਉਣ ਲਈ ਪਿਤਾ ਨੇ ਮਦਦ ਦੀ ਲਗਾਈ ਗੁਹਾਰ
NEXT STORY