ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ 16 ਸਾਲਾ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ। ਦਰਅਸਲ, ਕੱਲ ਰਾਤ ਰਾਹੁਲ ਨਾਂ ਦੇ ਲੜਕੇ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਪਰਿਵਾਰ ਮੁਤਾਬਕ ਆਖਰੀ ਸਮੇਂ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਸੀ ਅਤੇ ਰਾਹੁਲ ਨੇ ਫੋਨ 'ਤੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ ਤੇ ਅੱਜ ਲੜਕੇ ਦੀ ਲਾਸ਼ ਮਿਲੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਹੁਣ ਜਦੋਂ ਉਨ੍ਹਾਂ ਨੇ ਇਨਸਾਫ ਲਈ ਧਰਨਾ ਲਾਇਆ ਹੈ ਤਾਂ ਨੇ ਪੁਲਸ 'ਤੇ ਔਰਤਾਂ ਨਾਲ ਹੱਥੋਪਾਈ ਤੇ ਧੱਕੇਸ਼ਾਹੀ ਕੀਤੀ ਹੈ।
ਉਧਰ ਪੁਲਸ ਦਾ ਕਹਿਣਾ ਹੈ ਕਿ ਰਾਹੁਲ ਤੇ ਉਸ ਦੇ ਸਾਥੀਆਂ ਨੇ ਕਿਸੇ ਦੇ ਘਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਉਹ ਜ਼ਖ਼ਮੀ ਹੋਇਆ ਤੇ ਫਿਰ ਉਸ ਦੀ ਮੌਤ ਹੋ ਗਈ। ਬਾਕੀ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤੇ ਪਰਿਵਾਰ ਦੇ ਬਿਆਨਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਰਾਹੁਲ ਦੀ ਮੌਤ ਕਿਵੇਂ ਹੋਈ ਤੇ ਇਸ ਦੇ ਲਈ ਕੌਣ ਜਿੰਮੇਵਾਰ ਹੈ। ਇਨ੍ਹਾਂ ਸਵਾਲਾਂ ਦਾ ਜਵਾਬ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਮਿਲੇਗਾ। ਬਹਿਰਹਾਲ ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ।
ਸੱਸ ਦੀ ਹੱਤਿਆ ਲਈ ਨੌਜਵਾਨ ਨੂੰ ਦਿੱਤੇ 1500 ਰੁਪਏ ਤੇ ਇਕ ਬਰਗਰ ਖੁਆਇਆ
NEXT STORY