ਅੰਮ੍ਰਿਤਸਰ (ਸੰਜੀਵ) : ਪਰਿਵਾਰ ਜਿਸ ਲਾਡਲੇ ਪੁੱਤ ਦੇ ਵਿਆਹ ਦੀਆਂ ਤਿਆਰੀਆਂ 'ਚ ਲੱਗਾ ਹੋਇਆ ਸੀ ਉਸ ਦਾ ਬੇਰਹਿਮੀ ਨਾਲ ਕੁਝ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਦਰਅਸਲ ਉਕਤ ਵਿਅਕਤੀ ਜਨਮ ਦਿਨ ਪਾਰਟੀ ਤੋਂ ਵਾਪਸ ਘਰ ਆ ਰਿਹਾ ਸੀ, ਇਸੇ ਦੌਰਾਨ ਰਾਸਤੇ 'ਚ 12 ਲੋਕਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਰੈਬੋ, ਗੌਰਵ ਅਤੇ ਉਸ ਦੇ 12 ਅਣਪਛਾਤੇ ਸਾਥੀਆਂ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਇਕ ਹੋਰ ਨਾਬਾਲਗਾ ਹਵਸ ਦੇ ਭੁੱਖੇ ਦੀ ਹੋਈ ਸ਼ਿਕਾਰ
ਦਿਆਲ ਚੰਦ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਭਰਾ ਤੀਰਥ ਰਾਮ ਡਰਾਈਵਰ ਦਾ ਕੰਮ ਕਰਦਾ ਹੈ। ਬੀਤੇ ਦਿਨ ਉਸਦਾ ਪੁੱਤਰ ਰਵੀ ਕੁਮਾਰ ਆਪਣੇ ਦੋਸਤ ਲਵ ਦੀ ਜਨਮ ਦਿਨ ਪਾਰਟੀ 'ਤੇ ਗਿਆ ਸੀ। ਉਸ ਦੇ ਨਾਲ ਉਸ ਦੇ ਅੰਕਲ ਸਵਰਨ ਕੁਮਾਰ ਵੀ ਸਨ। ਦੇਰ ਰਾਤ ਤਕ ਜਦੋਂ ਉਹ ਵਾਪਸ ਘਰ ਨਹੀਂ ਆਇਆ ਤਾਂ ਉਹ ਉਸ ਨੂੰ ਵੇਖਣ ਲਈ ਗਿਆ ਤਾਂ ਸ਼ਿਵਪੁਰੀ ਨੇੜੇ ਉਕਤ ਦੋਸ਼ੀ ਉਸ ਦੇ ਮੁੰਡੇ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਸਨ ਅਤੇ ਦੋਸ਼ੀਆਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਖੂਨ ਨਾਲ ਲੱਥਪਥ ਰਵੀ ਨੂੰ ਉਹ ਇਕ ਹਸਪਤਾਲ ਵਿਚ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਦਾ ਇਲਾਜ ਕੀਤਾ ਪਰ ਉਸ ਨੂੰ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਘਰ ਲੈ ਆਏ ਅਤੇ ਅਗਲੇ ਦਿਨ ਉਸਦੀ ਹਾਲਤ ਵਿਗੜ ਜਾਣ 'ਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੋਸ਼ੀਆਂ ਵਲੋਂ ਚਾਕੂ ਮਾਰਨ ਕਾਰਣ ਉਸ ਦੇ ਪੁੱਤਰ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਰਵੀ ਦਾ ਤਿੰਨ ਮਹੀਨੇ ਬਾਅਦ ਵਿਆਹ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ਹੀਦ ਰਾਜਿੰਦਰ ਸਿੰਘ ਨੂੰ ਦਿੱਤੀ ਵਿਦਾਈ, ਪਤਨੀ ਬੋਲੀ- ਮਿਲਣ ਦਾ ਵਾਅਦਾ ਕਰ ਦੁਨੀਆ ਤੋਂ ਕਿਉਂ ਚਲੇ ਗਏ? (ਤਸਵੀਰਾਂ)
ਕੀ ਕਹਿਣਾ ਹੈ ਪੁਲਸ ਦਾ
ਥਾਣਾ ਗੇਟ ਹਕੀਮਾਂ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਗ਼੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨੇ ਦੋ ਹੋਰ ਹੱਸਦੇ-ਖੇਡਦੇ ਪਰਿਵਾਰਾਂ 'ਚ ਵਿਛਾਏ ਸੱਥਰ
ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਇਕ ਹੋਰ ਨਾਬਾਲਗਾ ਹਵਸ ਦੇ ਭੁੱਖੇ ਦੀ ਹੋਈ ਸ਼ਿਕਾਰ
NEXT STORY