ਅੰਮ੍ਰਿਤਸਰ (ਸੰਜੀਵ) : ਪ੍ਰੇਮ ਸਬੰਧਾਂ ਦਾ ਖੁਲਾਸਾ ਹੋਣ ਤੋਂ ਬਾਅਦ ਲੜਕੀ ਦੇ ਭਰਾਵਾਂ ਤੋਂ ਡਰ ਕੇ ਨੌਜਵਾਨ ਵਲੋਂ ਫਾਹ ਲੈ ਕੇ ਆਤਮ-ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਘਰਿੰਡਾ ਦੀ ਪੁਲਸ ਨੇ ਗੁਰਸਾਹਿਬ ਸਿੰਘ, ਗੁਰਜੰਟ ਸਿੰਘ, ਗਗਨਦੀਪ ਕੌਰ ਅਤੇ ਰਵੀ ਸਿੰਘ ਵਾਸੀ ਖਾਸਾ ਵਿਰੁੱਧ ਮਰਨ ਲਈ ਮਜਬੂਰ ਕੀਤੇ ਜਾਣ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਰਵੀ ਉਰਫ ਪ੍ਰਿੰਸ ਖਾਸਾ ਬਾਜ਼ਾਰ ਵਿਚ ਚੌਕੀਦਾਰੀ ਕਰਦਾ ਸੀ। ਕੁਝ ਸਮੇਂ ਤੋਂ ਉਸ ਦੇ ਪਿੰਡ ਦੀ ਹੀ ਰਹਿਣ ਵਾਲੀ ਇਕ ਲੜਕੀ ਨਾਲ ਪ੍ਰੇਮ ਸਬੰਧ ਬਣ ਗਏ ਸਨ ਜਦੋਂ ਇਸ ਬਾਰੇ ਲੜਕੀ ਦੇ ਭਰਾ ਨੂੰ ਪਤਾ ਲੱਗਾ ਤਾਂ ਉਹ ਉਸ ਦੇ ਲੜਕੇ ਪ੍ਰਿੰਸ ਨੂੰ ਡਰਾਉਣ-ਧਮਕਾਉਣ ਲੱਗ ਪਏ। ਘਰ ਵਿਚ ਚੁੱਪ-ਚੁੱਪ ਰਹਿਣ ਕਾਰਨ ਜਦੋਂ ਉਸ ਨੇ ਪ੍ਰਿੰਸ ਤੋਂ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਿਹਾ ਕਿ ਲੜਕੀ ਦੇ ਭਰਾਵਾਂ ਨੇ ਉਸ ਨੂੰ ਮਾਰ ਦੇਣਾ ਹੈ, ਜਿਸ 'ਤੇ ਉਸ ਨੇ ਉਸ ਨੂੰ ਇਹ ਕਹਿ ਕੇ ਸਮਝਾ ਦਿੱਤਾ ਕਿ ਦੀਵਾਲੀ ਦਾ ਤਿਉਹਾਰ ਬੀਤ ਜਾਵੇ, ਉਸ ਤੋਂ ਬਾਅਦ ਉਹ ਖੁਦ ਉਨ੍ਹਾਂ ਨਾਲ ਗੱਲ ਕਰੇਗੀ। ਬੀਤੇ ਦਿਨ ਸ਼ਾਮ ਨੂੰ ਉਸ ਦਾ ਲੜਕਾ ਘਰ ਤੋਂ ਬਾਹਰ ਗਿਆ ਅਤੇ ਵਾਪਸ ਨਹੀਂ ਪਰਤਿਆ। ਅਗਲੇ ਦਿਨ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਲਾਸ਼ ਪਿੰਡ ਦੇ ਸਕੂਲ ਵਿਚ ਦਰੱਖਤ ਨਾਲ ਲਟਕ ਰਹੀ ਹੈ। ਉਸ ਨੇ ਦੋਸ਼ੀਆਂ ਦੇ ਡਰ ਤੋਂ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ। ਪੁਲਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਬਾਦਲ ਦੀ ਸੁਰੱਖਿਆ 'ਚ ਵਰਤੀ ਅਣਗਹਿਲੀ ਨੂੰ ਲੈ ਕੇ ਵਿਭਾਗੀ ਜਾਂਚ ਸ਼ੁਰੂ
NEXT STORY