ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਗਰੀ 'ਚ ਇਕ ਵਾਰ ਫਿਰ ਜੀ.ਟੀ.ਰੋਡ 'ਤੇ ਸ਼ਰੇਆਮ ਇਕ ਵਿਅਕਤੀ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਲੈ ਕੇ ਸੁਖਜਿੰਦਰ ਸਿੰਘ ਨੇ ਉਸ ਨੂੰ ਘੇਰ ਕੇ ਸ਼ਰੇਆਮ ਜੀ.ਟੀ. ਰੋਡ 'ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੇ ਦੋਸਤ ਦੇ ਗੋਲੀ ਲੱਗ ਗਈ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਪੀੜਤ ਦਾ ਕਹਿਣਾ ਹੈ ਕਿ ਸੀ.ਸੀ.ਟੀ.ਵੀ. ਫੁਟੇਜ਼ ਸਾਹਮਣੇ ਆਉਣ ਦੇ ਬਾਵਜੂਦ ਵੀ ਪੁਲਸ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਗੁਰੂ ਨਗਰੀ ਅੰਮ੍ਰਿਤਸਰ 'ਚ ਜਿਸ ਤਰ੍ਹਾਂ ਆਏ ਦਿਨ ਗੋਲੀਆਂ ਚੱਲ ਰਹੀਆਂ ਹਨ ਉਸ ਨੂੰ ਦੇਖ ਕੇ ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਅੰਮ੍ਰਿਤਸਰ ਹੌਲੀ-ਹੌਲੀ ਗੈਂਗਲੈਂਡ ਬਣ ਗਿਆ ਹੈ ਤੇ ਪੁਲਸ ਹੈ ਕਿ ਘੂਕ ਨੀਂਦ ਸੁੱਤੀ ਪਈ ਹੈ।
ਜਦੋਂ ਰਵਨੀਤ ਬਿੱਟੂ ਦੀ ਨਿਮਰਤਾ ਦੇਖ ਕੀਲੇ ਗਏ 'ਅਕਾਲੀ'...
NEXT STORY