ਨਾਭਾ (ਰਾਹੁਲ) : ਪੰਜਾਬ ਦੀਆਂ ਸੜਕਾਂ 'ਤੇ ਹਰ ਰੋਜ਼ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ 'ਚ ਜਾ ਰਹੀਆਂ ਹਨ। ਇਸ ਤਹਿਤ ਬੀਤੀ ਦੇਰ ਰਾਤ ਟਰੈਕਟਰ-ਟਰਾਲੀ ਅਤੇ ਐਂਬੂਲੈਂਸ ਦੇ ਦਰਮਿਆਨ ਟੱਕਰ ਹੋਣ ਕਾਰਨ ਮੌਕੇ 'ਤੇ ਐਂਬੂਲੈਂਸ ਚਾਲਕ ਤਰਲੋਕ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਬੇਟਾ ਸਾਹਿਲ ਬਾਲ-ਬਾਲ ਬਚ ਗਿਆ। ਫਿਲਹਾਲ ਪੁਲਸ ਨੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਤਰਲੋਕ ਸਿੰਘ ਪਟਿਆਲਾ ਤੋਂ ਮਰੀਜ਼ ਲੈ ਕੇ ਲੁਧਿਆਣਾ ਛੱਡਣ ਜਾ ਰਿਹਾ ਸੀ ਤਾਂ ਜਦੋਂ ਮਰੀਜ਼ ਨੂੰ ਛੱਡ ਕੇ ਵਾਪਸ ਆਪਣੇ ਘਰ ਪਟਿਆਲਾ ਵਿਖੇ ਪਰਤ ਰਿਹਾ ਸੀ ਤਾਂ ਰਾਸਤੇ 'ਚ ਨਾਭਾ ਵਿਖੇ ਗਲਤ ਪਾਸਿਓਂ ਟਰੈਕਟਰ-ਟਰਾਲੀ ਚਾਲਕ ਨੇ ਐਂਬੂਲੈਂਸ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਹੀ ਤਰਲੋਕ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਬੇਟਾ ਸਾਹਿਲ ਬਾਲ-ਬਾਲ ਬਚ ਗਿਆ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨਾਭਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤੀ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ। ਪੁਲਸ ਨੇ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਟਰੈਕਟਰ-ਟਰਾਲੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ।
ਪੰਜਾਬ ਸਰਕਾਰ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ 5 ਲੱਖ ਦਾ ਚੈੱਕ ਭੇਂਟ
NEXT STORY