ਹੁਸ਼ਿਆਰਪੁਰ (ਰਾਕੇਸ਼) : ਇਕ ਛੋਟੀ ਬੱਚੀ ਨਾਲ ਜਬਰ-ਜ਼ਿਨਾਹ ਦੀ ਘਟਨਾ ਸਾਹਮਣੇ ਆਉਣ ਨਾਲ ਇਨਸਾਨੀਅਤ ਸ਼ਰਮਸਾਰ ਹੋ ਗਈ ਹੈ। ਮਾਮਲਾ ਜ਼ਿਲ੍ਹੇ ਦੇ ਇਕ ਪਿੰਡ ਦਾ ਹੈ ਜਿੱਥੇ ਦਿਮਾਗੀ ਤੌਰ 'ਤੇ ਕਮਜ਼ੋਰ ਜਬਰ-ਜ਼ਿਨਾਹ ਪੀੜਤਾ ਨੇ 11 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੁਲਸ ਨੇ ਲੜਕੀ ਦੀ ਮਾਂ ਦੇ ਬਿਆਨ 'ਤੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਣੇਪੇ ਦੌਰਾਨ ਨਾਬਾਲਗਾ ਦੀ ਹਾਲਤ ਖ਼ਰਾਬ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ।
ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਮੂਲ ਰੂਪ ਨਾਲ ਗਵਾਲੀਆ ਦੇ ਰਹਿਣ ਵਾਲੇ ਹਨ। ਅੱਜਕਲ੍ਹ ਉਹ ਜ਼ਿਲ੍ਹੇ ਦੇ ਇਕ ਪਿੰਡ 'ਚ ਇਕ ਕਿਸਾਨ ਦੀ ਮੋਟਰ 'ਤੇ ਪਰਿਵਾਰ ਸਮੇਤ ਰਹਿ ਰਹੀ ਹੈ। ਉਸ ਦਾ ਪਤੀ ਗਵਾਲੀਅਰ ਗਿਆ ਹੋਇਆ ਹੈ। ਉਸ ਦੇ 5 ਬੱਚੇ ਹਨ ਜਿਨ੍ਹਾਂ 'ਚੋਂ 4 ਲੜਕੀਆਂ ਹਨ। ਵੱਡੀ ਲੜਕੀ 11 ਸਾਲਾ ਦੀ ਹੈ ਤੇ ਮਾਨਸਿਕ ਤੌਰ 'ਤੇ ਥੋੜ੍ਹੀ ਕਮਜ਼ੋਰ ਹੈ। ਇਕ ਦਿਨ ਲੜਕੀ ਨੂੰ ਪੇਟ ਦਰਦ ਹੋਣ ਤੋਂ ਬਾਅਦ ਉਸ ਨੂੰ ਬਜਵਾੜਾ 'ਚ ਇਕ ਡਾਕਟਰ ਕੋਲ ਲਿਜਾਇਆ ਗਿਆ। ਡਾਕਟਰ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਸਕੈਨ ਕਰਵਾਉਣ 'ਤੇ ਪਤਾ ਲੱਗਿਆ ਕਿ ਉਸ ਦੀ ਲੜਕੀ ਗਰਭਵਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮਕਾਨ ਮਾਲਕ ਦੀ ਹੈਵਾਨੀਅਤ, ਔਰਤ ਨੂੰ ਕੰਮ ਲਈ ਕੋਠੀ 'ਚ ਬੁਲਾ ਕੇ ਟੱਪੀਆਂ ਹੱਦਾਂ
ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਉਸ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਮਜ਼ਦੂਰੀ ਕਰਦੇ ਹਨ। ਬੱਚੇ ਘਰ ਵਿਚ ਇਕੱਲੇ ਰਹਿੰਦੇ ਹਨ। 9 ਨਵੰਬਰ ਰਾਤ ਨੂੰ ਉਸ ਦੀ ਵੱਡੀ ਧੀ ਨੂੰ ਦਰਦ ਹੋਣ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ।
ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਅਣਪਛਾਤੇ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਜਾਰੀ ਹੈ। ਮੁਲਜ਼ਮ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ
NEXT STORY