ਗੁਰਦਾਸਪੁਰ, (ਵਿਨੋਦ)- ਅੱਜ ਇਕ ਰਿਕਸ਼ਾ ਚਾਲਕ ਵਿਅਕਤੀ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਿਵਲ ਹਸਪਤਾਲ ਗੁਰਦਾਸਪੁਰ ਵਿਚ ਮੁਹੱਲਾ ਨੰਗਲ ਕੋਟਲੀ ਨਿਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਵਿੰਦਰ ਕੁਮਾਰ ਰਿਕਸ਼ਾ ਚਲਾÀੁਂਦਾ ਸੀ। ਉਹ ਦੋ ਬੱਚਿਆਂ ਤੇ ਪਤਨੀ ਦੇ ਨਾਲ ਰਹਿੰਦਾ ਸੀ। ਗਰੀਬੀ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਅੱਜ ਕੋਈ ਜ਼ਹਿਰੀਲੀ ਵਸਤੂ ਖਾ ਲਈ। ਹਾਲਤ ਵਿਗੜਨ 'ਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਿੰਡਾਂ 'ਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਜ਼ੋਰਾਂ 'ਤੇ, ਪ੍ਰਸ਼ਾਸਨ ਖਾਮੋਸ਼
NEXT STORY