ਗੁਰਦਾਸਪੁਰ (ਸਰਬਜੀਤ) : ਸਥਾਨਕ ਤਿੱਬੜੀ ਰੋਡ ਬਾਈਪਾਸ ’ਤੇ ਸਥਿਤ ਇਕ ਗੁਰਦੁਆਰੇ ਦੇ ਪ੍ਰਬੰਧਕ ਵੱਲੋਂ ਆਪਣੇ ਇਕ ਹੋਰ ਸਾਥੀ ਦੇ ਨਾਲ ਮਿਲ ਕੇ ਗੁਰਦੁਆਰਾ ਸਾਹਿਬ ’ਚ ਚੋਰੀ ਕਰਨ ਦੇ ਸ਼ੱਕ ਦੇ ਚੱਲਦੇ ਕਰਮਚਾਰੀ ਦੇ ਨਾਲ ਕੀਤੀ ਗਈ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸਿਟੀ ਪੁਲਸ ਨੇ ਇਸ ਮਾਮਲੇ ’ਚ ਗੁਰਦੁਆਰੇ ਦੇ ਪ੍ਰਬੰਧਕ , ਉਸ ਦੇ ਸਾਥੀ ਅਤੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 304, 34 ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਕੇਸ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀਪਕ ਨਿਵਾਸੀ ਲਾੜੀ ਸਰਮੋਂ ਥਾਣਾ ਤਾਰਾਗੜ ਦੇ ਪਿਤਾ ਉਂਕਾਰ ਸਿੰਘ ਪੁੱਤਰ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਦੀਪਕ ਸਿੰਘ ਮਹਿਕਮਾ ਗਰਿਫ ਵਿਚ ਅਰੁਣਾਚਲ ਪ੍ਰਦੇਸ਼ ਨੌਕਰੀ ਕਰਦਾ ਸੀ। ਬੀਤੇ ਦਿਨੀਂ 30-6-21 ਨੂੰ ਛੁੱਟੀ ਕੱਟ ਕੇ ਜਹਾਜ਼ ਰਾਹੀਂ ਅੰਮਿ੍ਰਤਸਰ ਆਇਆ ਸੀ ਅਤੇ ਅੰਮਿ੍ਰਤਸਰ ਤੋਂ ਬੱਸ ਰਾਹੀਂ ਪਿੰਡ ਆਉਣਾ ਸੀ । ਉਂਕਾਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਮੁੰਡੇ ਨੂੰ ਰਾਤ 12.47 ’ਤੇ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਗੁਰਦਾਸਪੁਰ ਤਿੱਬੜੀ ਰੋਡ ’ਤੇ ਸਥਿਤ ਗੁਰਦੁਆਰੇ ਲਾਗੇ ਖੜ੍ਹਾ ਹੈ ਅਤੇ ਗੁਰਦੁਆਰੇ ਵਾਲਿਆਂ ਨੇ ਉਸ ਨੂੰ ਘੇਰਿਆ ਹੋਇਆ ਹੈ ਅਤੇ ਕਹਿ ਰਹੇ ਹਨ ਕਿ ਉਹ ਗੁਰਦੁਆਰੇ ’ਚ ਚੋਰੀ ਕਰਨ ਵਾਸਤੇ ਆਇਆ ਹੈ।
ਇਹ ਵੀ ਪੜ੍ਹੋ : 12ਵੀਂ ਦਾ ਨਤੀਜਾ ਤਿਆਰ ਕਰਨ ਲਈ PSEB ਨੇ ਬੰਨ੍ਹਿਆ ਲੱਕ
ਉਂਕਾਰ ਸਿੰਘ ਨੇ ਕਿਹਾ ਕਿ ਬਾਅਦ ਵਿਚ ਉਸ ਦੇ ਮੁੰਡੇ ਦਾ ਮੋਬਾਇਲ ਬੰਦ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਅੱਜ ਸਵੇਰੇ ਆ ਕੇ ਗੁਰਦਾਸਪੁਰ ਹਸਪਤਾਲ ਦੇ ਮੁਰਦਾਬਾਦ ’ਚ ਵੇਖਿਆ ਤਾਂ ਉਸ ਦੇ ਮੁੰਡੇ ਦੀ ਲਾਸ਼ ਪਈ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਂਕਾਰ ਸਿੰਘ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਸ ਦੇ ਮੁੰਡੇ ਨੂੰ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਤਿੱਬੜੀ ਰੋਡ ਗੁਰਦਾਸਪੁਰ ਜੋ ਕਿ ਗੁਰਦੁਆਰੇ ਦਾ ਪ੍ਰਬੰਧਕ ਹੈ, ਨੇ ਆਪਣੇ ਸਾਥੀ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਾਹੜਾ ਅਤੇ ਦੋ ਅਣਪਛਾਤੇ ਵਿਅਕਤੀਆਂ ਦੇ ਨਾਲ ਮਿਲ ਕੇ ਸੱਟਾਂ ਮਾਰ ਕੇ ਉਸ ਦੇ ਮੁੰਡੇ ਨੂੰ ਮਾਰ ਦਿੱਤਾ ਹੈ। ਗੱਲਬਾਤ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਉਂਕਾਰ ਸਿੰਘ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੋਨੀਆ ਗਾਂਧੀ ਤੇ ਰਾਹੁਲ ਕੁਝ ਹੀ ਦਿਨਾਂ ’ਚ ਸੁਲਝਾਉਣਗੇ ਪੰਜਾਬ ਕਾਂਗਰਸ ਦੇ ਮੁੱਦੇ : ਅਸ਼ਵਨੀ ਕੁਮਾਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
NEXT STORY