ਪੱਟੀ (ਸੌਰਭ)- ਵਾਰਡ ਨੰ. 1 ਪੱਟੀ ਵਿਖੇ ਕੁਝ ਦਿਨ ਪਹਿਲਾਂ ਹੋਏ ਝਗੜੇ ਦੌਰਾਨ ਜ਼ਖਮੀ ਹੋਏ ਸ਼ਮਸ਼ੇਰ ਸਿੰਘ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਪਸਤਾਲ ਪੱਟੀ ਵਿਖੇ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਭਰਾ ਸੋਨੂੰ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਦੀ ਪਤਨੀ ਮਨਦੀਪ ਕੌਰ ਦੇ ਆਪਣੇ ਜੀਜੇ ਨਾਲ ਨਾਜਾਇਜ਼ ਸਬੰਧ ਸਨ, ਜਿਸ ’ਤੇ ਸ਼ਮਸ਼ੇਰ ਸਿੰਘ ਆਪਣੀ ਪਤਨੀ ਮਨਦੀਪ ਕੌਰ ਨੂੰ ਅਜਿਹੇ ਕੰਮਾਂ ਤੋਂ ਵਰਜਦਾ ਸੀ, ਜਿਸ ਕਾਰਨ ਮਨਦੀਪ ਕੌਰ ਨੇ ਆਪਣੇ ਜੀਜੇ ਗੁਰਲਾਲ ਸਿੰਘ ਦੂਲੋ ਕੋਹਨਾ ਖੇਮਕਰਨ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਨਾਲ ਰਲ ਕੇ ਮੇਰੇ ਭਰਾ ਉਪਰ ਦਾਤਰਾਂ ਨਾਲ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਦਾ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਚੱਲ ਰਿਹਾ ਸੀ ਜਿਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- B.Tech ਇੰਜੀਨੀਅਰ ਸਾਥੀ ਸਮੇਤ ਗ੍ਰਿਫ਼ਤਾਰ, ਕਰੋੜਾਂ ਦੀ ਹੈਰੋਇਨ ਬਰਾਮਦ
ਉਨ੍ਹਾਂ ਐੱਸ.ਐੱਸ.ਪੀ. ਤਰਨ ਤਾਰਨ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਮਨਦੀਪ ਕੌਰ, ਗੁਰਲਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਐੱਸ.ਐੱਚ.ਓ. ਕੰਵਲਜੀਤ ਰਾਏ, ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਇਲਾਜ ਦੌਰਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਹੈ, ਜਿਸ ਕਾਰਨ ਪੁਲਸ ਵੱਲੋਂ ਪਤਨੀ ਮਨਦੀਪ ਕੌਰ, ਗੁਰਲਾਲ ਸਿੰਘ, ਜੈਦੀਪ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਐੱਸ.ਐੱਸ.ਪੀ. ਤਰਨਤਾਰਨ ਦੀ ਅਗਵਾਈ ਹੇਠ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਕੇ ਜੇਲਾਂ ਅੰਦਰ ਧਕੇਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਐੱਸ.ਐੱਸ.ਪੀ. ਤਰਨ ਤਾਰਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰ ਕੇ ਇਨਸਾਫ ਦਿਵਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਹੋਰ ਸੂਬਿਆਂ ਤੋਂ ਝੋਨੇ ਦੀ ਤਸਕਰੀ, ਖੜ੍ਹੀ ਹੋਈ ਵੱਡੀ ਪ੍ਰੇਸ਼ਾਨੀ
NEXT STORY