ਅੰਮ੍ਰਿਤਸਰ/ਬਿਲਾਸਪੁਰ (ਸੁਮਿਤ ਖੰਨਾ, ਮੁਕੇਸ਼) — ਹੋਲੀ ਮੌਕੇ ਪੰਜਾਬ ਦੇ ਸ਼ਰਧਾਲੂਆਂ ਦੇ ਨਾਲ ਇਕ ਵੱਡਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਰਾਜਮਾਰਗ ਚੰਡੀਗੜ੍ਹ ਮਨਾਲੀ 'ਤੇ ਸਵਾਰਘਾਟ 'ਚ ਇਕ ਗੱਡੀ ਖਾਈ 'ਚ ਡਿੱਗਣ ਨਾਲ 8 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦ ਕਿ ਇਕ ਵਿਅਕਤੀ ਦੇ ਗੰਭੀਰ ਰੂਪ ਨਾਲ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਲੀ ਮੰਦਰ ਨੇੜੇ ਦੇਰ ਰਾਤ ਇਕ ਇਨੋਵਾ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਪੈਰਾਪਿਟ ਨੂੰ ਤੋੜਦੀ ਹੋਈ ਪਹਾੜੀ ਤੋਂ ਹੇਠਾਂ ਜਾ ਡਿੱਗੀ। ਇਨੋਵਾ 'ਚ 9 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 8 ਦੀ ਮੌਤ ਮੌਕੇ 'ਤੇ ਹੀ ਹੋ ਗਈ।

ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦਾ ਕਹਿਣਾ ਹੈ ਕਿ ਗੱਡੀ ਦੇ ਬ੍ਰੇਕ ਫੈਲ ਹੋ ਗਏ , ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਹੇਠਾਂ ਜਾ ਡਿੱਗੀ। ਇਹ ਸ਼ਰਧਾਲੂ ਮਣੀਕਰਣ ਤੋਂ ਅੰਮ੍ਰਿਤਸਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਨੋਵਾ ਸਵਾਰ ਵਿਅਕਤੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ। ਡੀ. ਐੱਸ. ਪੀ. ਅਨਿਲ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਿਲਾਸਪੁਰ ਭੇਜ ਦਿੱਤਾ ਹੈ ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਅਧਿਆਪਕਾਂ 'ਤੇ ਵਿਦਿਆਰਥੀਆਂ ਨੂੰ ਨਕਲ ਕਰਵਾਉਣ ਦੇ ਲੱਗੇ ਦੋਸ਼
NEXT STORY