ਆਦਮਪੁਰ/ਜਲੰਧਰ (ਦਿਲਬਾਗੀ, ਚਾਂਦ, ਜਤਿੰਦਰ) : ਆਦਮਪੁਰ ਨੇੜਲੇ ਪਿੰਡ ਨੰਗਲ ਸਲਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਹੀ ਇਕ ਨੌਜਵਾਨ ਨੇ ਨਸ਼ੇ ਦੀ ਹਾਲਤ ’ਚ ਲੋਕਾਂ ਨਾਲ ਹੁੱਲੜਬਾਜ਼ੀ ਕੀਤੀ ਅਤੇ ਫਿਰ ਗੁਰਦੁਆਰਾ ਸ਼ਹੀਦ ਗੰਜ ਨੰਗਲ ਸਲਾਲਾ ’ਚ ਦਾਖ਼ਲ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਗੁਰਦੁਆਰਾ ਸਾਹਿਬ ਦੇ ਅੰਦਰ ਗ੍ਰੰਥੀ ਸਿੰਘ ਦੇ ਕਮਰੇ ਨੂੰ ਜਾਂਦੇ ਸ਼ੀਸ਼ੇ ਦੇ ਦਰਵਾਜ਼ੇ ਵਿਚ ਉਸ ਨੇ ਜ਼ੋਰ ਨਾਲ ਮੁੱਕਾ ਮਾਰਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਸਬ-ਡਵੀਜ਼ਨ ਆਦਮਪੁਰ ਸੁਖਨਾਜ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਉਥੇ ਮੌਜੂਦ ਪਿੰਡ ਵਾਸੀਆਂ ਤੇ ਗੁਰਦੁਆਰਾ ਸਾਹਿਬ ਵਿਚ ਬਣੀਆਂ ਦੋ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬਾਅਦ ਦੁਪਹਿਰ ਕਰੀਬ 3 ਤੋਂ 4 ਵਜੇ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੀ (30) ਪੁੱਤਰ ਸੁਖਦੇਵ ਸਿੰਘ, ਜੋ ਕਿ ਨਸ਼ੇ ਵਿਚ ਧੁੱਤ ਸੀ, ਨੇ ਪਹਿਲਾਂ ਪਿੰਡ ਦੇ ਬੱਸ ਸਟੈਂਡ ’ਚ ਲੋਕਾਂ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ’ਚ ਬੱਸ ਸਟੈਂਡ ਨੇੜੇ ਗੁਰਦੁਆਰਾ ਸ਼ਹੀਦ ਗੰਜ ਨੰਗਲ ਸਲਾਲਾ ’ਚ ਦਾਖ਼ਲ ਹੋ ਗਿਆ, ਜਿੱਥੇ ਉਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਇਆ ਤਾਂ ਮੌਕੇ ’ਤੇ ਮੌਜੂਦ ਗ੍ਰੰਥੀ ਸਿੰਘ ਦੀ ਪਤਨੀ ਨੇ ਉਸ ਨੂੰ ਬਾਹਰ ਜਾਣ ਲਈ ਕਿਹਾ ਤਾਂ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਉੱਥੇ ਲੇਟ ਗਿਆ ਤਾਂ ਉਹ ਗੁਰਦੁਆਰਾ ਸਾਹਿਬ ਦੇ ਪਿੱਛੇ ਆਪਣੇ ਕਮਰੇ ’ਚ ਚਲੀ ਗਈ ਤਾਂ ਨੌਜਵਾਨ ਨੇ ਉਨ੍ਹਾਂ ਦੇ ਕਮਰੇ ਨੂੰ ਲੱਗੇ ਸ਼ੀਸ਼ੇ ਦੇ ਦਰਵਾਜ਼ੇ ’ਚ ਜ਼ੋਰ ਨਾਲ ਮੁੱਕਾ ਮਾਰਿਆ, ਜਿਸ ਕਾਰਨ ਉਸ ਦਾ ਹੱਥ ਸ਼ੀਸ਼ੇ ਦੇ ਦਰਵਾਜ਼ੇ ’ਚ ਫਸ ਗਿਆ।
ਇਹ ਵੀ ਪੜ੍ਹੋ : ਗੱਟਾ ਮੰਡੀ ਕਾਸੂ ਨੇੜੇ ਬੰਨ੍ਹ ’ਚ ਪਏ 700 ਫੁੱਟ ਲੰਬੇ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ, ਕਈ ਪਿੰਡ ਅਜੇ ਵੀ ਪਾਣੀ ’ਚ ਡੁੱਬੇ
ਜਦੋਂ ਉਸ ਨੇ ਦਰਵਾਜੇ ’ਚੋਂ ਹੱਥ ਬਾਹਰ ਕੱਢਿਆ ਤਾਂ ਸ਼ੀਸ਼ਾ ਵੱਜਣ ਨਾਲ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਖੂਨ ਨਾਲ ਲੱਥਪੱਥ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਡੀ. ਐੱਸ. ਪੀ. ਸੁਖਨਾਜ ਸਿੰਘ ਨੇ ਦੱਸਿਆ ਕਿ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਰਿਕਾਰਡ ਹੋਈ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰਿਆਂ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮ੍ਰਿਤਕ ਗਗਨਦੀਪ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਕੁਝ ਲੋਕ ਐਵੇਂ ਹੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲੋਕ ਉਨ੍ਹਾਂ ਦੀਆਂ ਗੱਲਾਂ ’ਚ ਨਾ ਆਉਣ। ਫਿਲਹਾਲ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀਆਂ ਬਣੀਆਂ ਦੋਵੇਂ ਪ੍ਰਬੰਧਕ ਕਮੇਟੀਆਂ ਵੱਲੋਂ ਦਿੱਤੀ ਜਾਣਕਾਰੀ ’ਤੇ 174 ਕਾਰਵਾਈ ਕਰ ਦਿੱਤੀ ਹੈ। ਇਸ ਮੌਕੇ ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਐੱਸ. ਜੀ. ਪੀ. ਸੀ. ਆਦਮਪੁਰ, ਅਮਨਦੀਪ ਸਿੰਘ ਸਲਾਲਾ ਸਾਬਕਾ ਸਰਪੰਚ, ਹਰਪ੍ਰੀਤ ਸਿੰਘ, ਬਲਵੰਤ ਸਿੰਘ, ਰਜਿੰਦਰ ਸਿੰਘ ਮੰਗੀ, ਰਾਕੇਸ਼ ਕੁਮਾਰ (ਸਰਪੰਚ ਪਤੀ), ਸਰਬਜੀਤ ਸਿੰਘ, ਰਵਿੰਦਰ ਸਿੰਘ ਲਾਲੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕੁਦਰਤ ਨਾਲ ਛੇੜਛਾੜ ਕਰ ਕੇ ਰੋਕਿਆ ਵਹਾਅ ਤਾਂ ਹੜ੍ਹ ਨੇ ਸਭ ਕੀਤਾ ਤਬਾਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ ਰਾਹੀਂ ਕਾਲਕਾ-ਸ਼ਿਮਲਾ ਜਾਣ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਬੰਦ ਰਹੇਗਾ ਟਰੈਕ
NEXT STORY