ਲੁਧਿਆਣਾ (ਗੌਤਮ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਛੱਤ 'ਤੇ ਖੇਡਣ ਗਈ 7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਇਕ ਬਜ਼ੁਰਗ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਬੱਚੀ ਦੀ ਮਾਂ ਦੇ ਬਿਆਨਾਂ 'ਤੇ ਦੋਸ਼ੀ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ੀ ਪੀੜਤਾ ਦਾ ਰਿਸ਼ਤੇਦਾਰ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਮਨਮੀਤ ਕੁਮਾਰ (64) ਵਜੋਂ ਕੀਤੀ ਹੈ।
ਮੁਲਜ਼ਮ ਦੇ ਖ਼ੁਦ ਪੋਤੇ-ਪੋਤੀਆਂ ਅਤੇ ਦੋਹਤੇ ਹਨ। ਬੱਚੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਮੁੰਬਈ ਤੋਂ ਆਪਣੀ ਭੂਆ ਨੂੰ ਮਿਲਣ ਉਨ੍ਹਾਂ ਦੇ ਘਰ ਆਈ ਸੀ ਅਤੇ 5 ਨਵੰਬਰ ਨੂੰ ਦਿੱਲੀ ਪਰਤਣ ਦੀ ਯੋਜਨਾ ਬਣਾਈ ਸੀ। ਘਰ ਦੀ ਹੇਠਲੀ ਮੰਜ਼ਿਲ 'ਤੇ ਉਸ ਦੀ ਭੂਆ ਰਹਿੰਦੀ ਹੈ ਅਤੇ ਉਸ ਦਾ ਜੇਟ ਦੂਜੀ ਮੰਜ਼ਿਲ 'ਤੇ ਰਹਿੰਦਾ ਹੈ। ਉਸ ਦੀ ਬੇਟੀ ਹੋਰ ਬੱਚਿਆਂ ਨਾਲ ਘਰ ਦੀ ਛੱਤ 'ਤੇ ਖੇਡਣ ਗਈ ਸੀ।
ਇਹ ਵੀ ਪੜ੍ਹੋ: ਦਵਾਈ ਲੈਣ ਗਏ ਬਜ਼ੁਰਗ ਦੀ ਕਿਸਮਤ ਨੇ ਮਾਰੀ ਪਲਟੀ, 4 ਘੰਟਿਆਂ 'ਚ ਬਣਿਆ ਢਾਈ ਕਰੋੜ ਦਾ ਮਾਲਕ
ਜਦੋਂ ਬੱਚੀ ਵਾਪਸ ਹੇਠਾਂ ਆਈ ਤਾਂ ਉਸ ਦੀ ਹਾਲਤ ਠੀਕ ਨਹੀਂ ਸੀ ਪੁੱਛਣ 'ਤੇ ਉਸ ਨੇ ਦੱਸਿਆ ਕਿ ਜਿਹੜੇ ਨਾਨਾ ਉੱਪਰ ਦੀ ਮੰਜ਼ਿਲ 'ਤੇ ਰਹਿੰਦੇ ਸਨ, ਉਹ ਉਸ ਨੂੰ ਖਾਣਾ ਦੇਣ ਦੇ ਬਹਾਨੇ ਆਪਣੇ ਨਾਲ ਕਮਰੇ ਵਿਚ ਲੈ ਗਏ ਸਨ ਅਤੇ ਫਿਰ ਉਸ ਨੇ ਮੁਲਜ਼ਮ ਦੀਆਂ ਗਲਤ ਹਰਕਤਾਂ ਬਾਰੇ ਦੱਸਿਆ। ਇਸ ਦੇ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ। ਸਬ ਇੰਸਪੈਕਟਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੱਚੀ ਅਤੇ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੋਟਲ 'ਚ ਰੰਗਰਲੀਆਂ ਮਨਾਉਣ ਪੁੱਜਾ ਸੀ ਪ੍ਰੇਮੀ ਜੋੜਾ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਇਆ ਉਹ ਜੋ ਸੋਚਿਆ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੈਂ ਡੀ. ਐੱਸ. ਪੀ. ਬੋਲ ਰਿਹਾ, ਤੇਰਾ ਮੁੰਡਾ ਅਸੀਂ ਫੜ ਲਿਆ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
NEXT STORY