ਲੁਧਿਆਣਾ (ਰਾਜ) : ਮਾਡਲ ਗ੍ਰਾਮ ਨੂੰ ਪੈਦਲ ਜਾ ਰਹੀ ਇੱਕ ਲੜਕੀ ਤੋਂ ਮੋਟਰਸਾਈਕਲ ਸਵਾਰ ਨੌਜਵਾਨ ਨੇ ਮੋਬਾਈਲ ਫੋਨ ਖੋਹ ਲਿਆ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਲੜਕੀ ਸਿਮਰਨ ਦੀ ਸ਼ਿਕਾਇਤ ’ਤੇ ਹਨੀ ਸੋਖਲ ਉਰਫ ਹਨੀ ਖਿਲਾਫ ਕੇਸ ਦਰਜ ਕੀਤਾ ਹੈ। ਉਹ ਵ੍ਰਿੰਦਾਵਨ ਰੋਡ, ਕੁੰਦਨਪੁਰੀ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਟਿਊਸ਼ਨ ਪੜ੍ਹਨ ਘਰੋਂ ਨਿਕਲਿਆ ਲੜਕਾ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਿਮਰਨ ਨੇ ਦੱਸਿਆ ਕਿ ਉਹ ਮਾਡਲ ਗ੍ਰਾਮ ਗੁਰਦੁਆਰਾ ਸਾਹਿਬ ਨੇੜਿਓਂ ਲੰਘ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਨੂੰ ਧੱਕਾ ਮਾਰ ਕੇ ਮੋਬਾਈਲ ਖੋਹ ਲਿਆ। ਉਹ ਮੁਲਜ਼ਮ ਦੇ ਪਿੱਛੇ ਭੱਜੀ ਪਰ ਮੁਲਜ਼ਮ ਫਰਾਰ ਹੋ ਗਿਆ। ਉਸ ਨੇ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਗੁਰਦੁਆਰਾ ਸਾਹਿਬ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਹਨੀ ਸੋਖਲ ਹੈ। ਇਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੋਲੀ 'ਤੇ ਚੰਦਰ ਗ੍ਰਹਿਣ... ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ, ਨਹੀਂ ਤਾਂ ਹੋ ਸਕਦਾ ਹੈ ਭਾਰੀ ਨੁਕਸਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
NEXT STORY