ਫ਼ਤਿਹਗੜ੍ਹ ਸਾਹਿਬ (ਬਿਪਨ): ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਪਿੰਡ ਹਿੰਮਤਪੁਰਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ 9 ਵਿਅਕਤੀਆਂ ਦੀ ਯਾਦ ਵਿਚ ਅੱਜ ਪਿੰਡ ਮੈਨ ਮਾਜਰੀ ਤੇ ਪਿੰਡ ਕੱਜਲ ਮਾਜਰਾ ਵਿਖੇ ਅੰਤਿਮ ਅਰਦਾਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਰਾਗੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਪਿੰਡ ਮੈਨ ਮਾਜਰੀ ਵਿਖੇ ਪਿੰਡ ਨਾਲ ਸਬੰਧਤ 8 ਮ੍ਰਿਤਕਾਂ- ਇਕਬਾਲ ਸਿੰਘ, ਰਣਜੀਤ ਕੌਰ, ਪ੍ਰਦੀਪ ਕੌਰ, ਜਗਵਿੰਦਰ ਸਿੰਘ, ਲਖਬੀਰ ਸਿੰਘ, ਹਰਬੀਰ ਸਿੰਘ, ਦਲਜੀਤ ਕੌਰ ਅਤੇ ਰਣਜੀਤ ਕੌਰ ਦੇ ਭੋਗ ਇਕੱਠੇ ਪਾਏ ਗਏ। ਇਸੇ ਤਰ੍ਹਾਂ ਪਿੰਡ ਕੱਜਲ ਮਾਜਰਾ ਵਿਖੇ ਮ੍ਰਿਤਕ ਕੁਲਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਕੀਤੀ ਗਈ। ਇਸ ਦੁਖਦਾਈ ਮੌਕੇ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਵੀ ਹਾਜ਼ਰੀ ਭਰੀ।
ਵਿਸ਼ੇਸ਼ ਤੌਰ ‘ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਾਬਾ ਰਾਜਾ ਰਾਮ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ।
ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
NEXT STORY