ਤਲਵੰਡੀ ਸਾਬੋ (ਮੁਨੀਸ਼ ਗਰਗ) : ਪਹਿਲੀ ਵਾਰ ਚੋਣ ਮੈਦਾਨ 'ਚ ਉਤਰੇ ਹਰਸਿਮਰਤ ਕੌਰ ਤੇ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੇ ਬਠਿੰਡਾ ਦੇ ਜਨਤਾ ਨੂੰ ਮਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਦਾਦਾ ਪ੍ਰਕਾਸ਼ ਸਿੰਘ ਬਾਦਲ ਨਾਲ ਅਨੰਤਵੀਰ ਸਿੰਘ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਤਲਵੰਡੀ ਸਾਬੋ ਪਹੁੰਚੇ ਹੋਏ ਸਨ।
ਇਸ ਦੌਰਾਨ ਭਾਵੇਂ ਅਨੰਤਵੀਰ ਨੇ ਕੋਈ ਸਿਆਸੀ ਬਿਆਨ ਤਾਂ ਨਹੀਂ ਦਿੱਤਾ ਪਰ ਪ੍ਰਕਾਸ਼ ਸਿੰਘ ਬਾਦਲ ਨੇ ਅਨੰਤਵੀਰ ਵੱਲੋਂ ਲੋਕਾਂ ਨੂੰ ਇਹ ਜ਼ਰੂਰ ਕਿਹਾ ਕਿ ਅਨੰਤਵੀਰ ਵੀ ਤੁਹਾਨੂੰ ਆਪਣੀ ਮਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਾ ਹੈ। ਇਸ ਮੌਕੇ ਕਾਂਗਰਸ ਤੋਂ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਬਰਾੜ ਨੇ ਵੀ ਸੰਬੋਧਨ ਕੀਤਾ। ਅਨੰਤਵੀਰ ਨੇ ਇਸ ਮੌਕੇ ਕਈ ਪਰਿਵਾਰਾਂ ਨੂੰ ਸਰੋਪੇ ਪਾ ਕੇ ਅਕਾਲੀ ਦਲ 'ਚ ਸ਼ਾਮਲ ਕੀਤਾ।
ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਆਉਣ ਨਾਲ ਕੋਈ ਫਰਕ ਨਹੀਂ ਪਵੇਗਾ। ਬਾਦਲ ਨੇ ਕਿਹਾ ਕਿ ਰੋਡ ਸ਼ੋਅ ਨੂੰ ਕੋਈ ਨਹੀਂ ਦੇਖਦਾ। ਇਸ ਦੌਰਾਨ ਕਾਂਗਰਸੀ ਆਗੂ ਸੈਮ ਪਿਤਰੋਦਾ ਵੱਲੋ ਦਿੱਤੇ ਬਿਆਨ ਦੀ ਬਾਦਲ ਨੇ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ।
ਫਿਲਮਾਂ ਮੇਰਾ ਇਸ਼ਕ, ਸਿਆਸਤ ਮੇਰਾ ਫਰਜ਼ : ਧਰਮਿੰਦਰ
NEXT STORY