ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਦੀ ਵਿਸ਼ੇਸ਼ ਟੀਮ ਨੇ ਅੱਜ ਟਾਂਡਾ ਦੇ ਵੱਖ-ਵੱਖ ਇਲਾਕਿਆਂ ਦੀ ਚੈੱਕਿੰਗ ਕੀਤੀ | ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਅਤੇ ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ’ਚ ਐਂਟੀ ਸਾਬੋਤਾਜ ਟੀਮ ਨੇ ਖੋਜੀ ਕੁੱਤੇ, ਮੈਟਲ ਡਿਟੈਕਟਰ ਅਤੇ ਹੋਰ ਉਪਕਰਨਾਂ ਦੀ ਮਦਦ ਨਾਲ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਸਾਂਝੇ ਭੀੜ ਭੜੱਕੇ ਵਾਲੇ ਸਥਾਨਾਂ ਦੀ ਅਤੇ ਵਾਹਨਾਂ ਦੀ ਚੈੱਕਿੰਗ ਕੀਤੀ |
ਇਹ ਵੀ ਪੜ੍ਹੋ : ਕਿਸਾਨੀ ਘੋਲ ’ਚ ਡਟੇ ਬਜ਼ੁਰਗ, ਕਿਹਾ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਨਹੀਂ ਜਾਵਾਂਗੇ
ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਚੈੱਕਿੰਗ ਕਰਦੇ ਹੋਏ ਸੁਰੱਖਿਆ ਪ੍ਰਬੰਧਕਾਂ ਨੂੰ ਪੁਖ਼ਤਾ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ | ਪੁਲਸ ਕਿਸੇ ਵੀ ਅਣਸੁਖਾਵੀ ਘਟਨਾ ਨਾ ਹੋਣ ਦੇਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਦਿਨ ਰਾਤ ਗਸ਼ਤ ਵੀ ਵਧਾਈ ਗਈ ਹੈ |
ਇਹ ਵੀ ਪੜ੍ਹੋ : ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ
NEXT STORY