ਬਠਿੰਡਾ, (ਸੁਖਵਿੰਦਰ)- ਪਿਛਲੇ 35 ਦਿਨਾਂ ਤੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ 'ਚ ਸੰਘਰਸ਼ ਕਰ ਰਹੇ ਆਂਗਣਵਾੜੀ ਮੁਲਾਜ਼ਮਾਂ ਨੇ ਐਤਵਾਰ ਨੂੰ ਗੋਲ ਡਿੱਗੀ ਮਾਰਕੀਟ ਦੇ ਨੇੜੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਅਤੇ ਪੰਜਾਬ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨਿਆਣਾ ਨੇ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੇ ਸਾਰੇ ਮਸਲਿਆਂ ਦਾ ਹੱਲ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਇਸ ਪ੍ਰਕਾਰ ਜਾਰੀ ਰਹੇਗਾ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ 29 ਜਨਵਰੀ ਤੋਂ ਵਿੱਤ ਮੰਤਰੀ ਦਫਤਰ ਦੇ ਸਾਹਮਣੇ ਧਰਨਾ ਦੇ ਕੇ ਬੈਠੇ ਹੋਏ ਹਨ। ਪਿਛਲੇ 1 ਮਾਰਚ ਤੋਂ ਮੁਲਾਜ਼ਮਾਂ ਵੱਲੋਂ ਦਿਨ-ਰਾਤ ਧਰਨਾ ਲਾਇਆ ਜਾ ਰਿਹਾ ਹੈ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ। ਸਰਕਾਰੀ ਅਣਦੇਖੀ ਦੇ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਰਾਜ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਮਾਲੇਰਕੋਟਲਾ 'ਚ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਨੂੰ 10 ਹਜ਼ਾਰ ਅਤੇ ਹੈਲਪਰਾਂ ਨੂੰ 5 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ, ਬਕਾਇਆ ਬਿੱਲ ਪਾਸ ਕੀਤੇ ਜਾਣ, ਰਾਸ਼ਨ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ 'ਚ ਭੇਜਿਆ ਜਾਵੇ। ਇਸ ਮੌਕੇ ਜਸਬੀਰ ਕੌਰ ਬਠਿੰਡਾ, ਮਨਪ੍ਰੀਤ ਕੌਰ ਸਿਵੀਆ, ਰਾਜਵਿੰਦਰ ਕੌਰ ਬੁਲਾਡੇਵਾਲਾ, ਬਲਵੀਰ ਕੌਰ ਲਹਿਰੀ, ਬਲਵਿੰਦਰ ਕੌਰ ਜੱਜਲ, ਕੁਲਵੀਰ ਕੌਰ, ਦਲਜੀਤ ਕੌਰ, ਅਮਰਜੀਤ ਕੌਰ, ਰਾਜ ਕੌਰ ਆਦਿ ਹਾਜ਼ਰ ਸਨ।
40 ਕਰੋੜ ਦੀ ਕਾਰ ਪਾਰਕਿੰਗ ਬਣੀ ਚਿੱਟਾ ਹਾਥੀ
NEXT STORY