ਤਲਵੰਡੀ ਸਾਬੋ (ਮੁਨੀਸ਼) — ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅਗਨਵਾੜੀ ਵਰਕਰਾਂ ਨਾਲ ਦੁਰਵਿਵਹਾਰ ਕਰਨ ਦੇ ਵਿਰੋਧ 'ਚ ਮੰਗਲਵਾਰ ਪੂਰੇ ਪੰਜਾਬ ਅੰਦਰ ਰੋਸ ਪ੍ਰਦਰਸ਼ਨ ਕੀਤਾ।
ਤਲਵੰਡੀ ਸਾਬੋ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਗੁਰੂ ਕਾਂਸੀ ਯੂਨੀਵਰਸਿਟੀ ਨੇੜੇ ਬਠਿੰਡਾ ਦਿੱਲੀ ਹਾਈਵੇ 'ਤੇ ਖਜ਼ਾਨਾ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਖਜ਼ਾਨਾ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਜ਼ਿਕਰਯੋਗ ਹੈ ਕਿ ਤਲਵੰਡੀ ਸਾਬੋ ਦੇ ਗੁਰੂ ਕਾਂਸੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੌਕਰੀ ਮੇਲੇ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਵਲੋਂ ਸ਼ਿਰਕਤ ਕਰਨ ਸੰਬੰਧੀ ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਵਿੱਤ ਮੰਤਰੀ ਦਾ ਵਿਰੋਧ ਕਰਨ ਲਈ ਆਂਗਨਵਾੜੀ ਮੁਲਾਜ਼ਮ ਇਕੱਠੇ ਹੋ ਗਏ ਭਾਂਵੇ ਕਿ ਵਿੱਤ ਮੰਤਰੀ ਦਾ ਪ੍ਰੋਗਰਾਮ ਰੱਦ ਹੋ ਗਿਆ ਪਰ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦਾ ਸੰਘਰਸ਼ ਪੰਜਾਬ ਸਰਕਾਰ ਨਾਲ ਸੀ ਪਰ ਹੁਣ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਆਂਗਨਵਾੜੀ ਵਰਕਰਾਂ ਨਾਲ ਕੀਤੇ ਗਏ ਦੁਰਵਿਵਹਾਰ ਕਾਰਨ ਇਨ੍ਹਾਂ ਨਾਲ ਆਰਪਾਰ ਦੀ ਲੜਾਈ ਲੜੀ ਜਾਵੇਗੀ।
ਪਤੀ ਦੇ ਕਿਰਦਾਰ 'ਤੇ ਸ਼ੱਕੀ ਪਤਨੀ ਨੇ ਸੁੱਤੇ ਪਏ ਦਾ ਕੱਟਿਆ ਗੁਪਤ ਅੰਗ (ਵੀਡੀਓ)
NEXT STORY