ਸੁਲਤਾਨਪੁਰ ਲੋਧੀ, (ਧੀਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ ਤੇ ਵਿੱਤ ਮੰਤਰੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵਲੋਂ ਉਨ੍ਹਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ, ਸਗੋਂ ਉਲਟਾ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਜਿਸ ਕਾਰਨ ਜਥੇਬੰਦੀ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ਤਕ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ 100 ਕਰੋੜ ਤੋਂ ਵੱਧ ਦੇ ਬਿੱਲਾਂ 'ਤੇ ਰੋਕ ਲਾਈ ਹੋਈ ਹੈ। ਜਿਸ ਵਿਚ ਬੱਚਿਆਂ ਲਈ ਰਾਸ਼ਨ, ਆਂਗਣਵਾੜੀ ਕੇਂਦਰਾਂ ਦਾ ਕਿਰਾਇਆ, ਵਰਦੀਆਂ ਦੇ ਪੈਸੇ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਿਛਲੇ ਦੋ ਮਹੀਨੇ ਦਾ ਮਾਣ ਭੱਤਾ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ।
ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਕੌਰ, ਸਰਕਲ ਪ੍ਰਧਾਨ ਰਣਜੀਤ ਕੌਰ, ਰਜਿੰਦਰਪਾਲ ਕੌਰ, ਰਣਜੀਤ ਕੌਰ, ਨਰਿੰਦਰ ਕੌਰ, ਕਾਂਤਾ, ਜੋਤੀ ਬਾਲਾ, ਜਸਵਿੰਦਰ ਕੌਰ ਸਰਕਲ ਡਡਵਿੰਡੀ, ਰਣਜੀਤ ਕੌਰ ਮਾਛੀਜੋਆ, ਬੇਅੰਤ ਕੌਰ, ਜਗੀਰ ਕੌਰ, ਬਲਵੀਰ ਕੌਰ, ਨਰਿੰਦਰ ਕੌਰ, ਸਿਮਰਜੀਤ ਕੌਰ, ਸੋਨੀਆ ਸ਼ਰਮਾ ਆਦਿ ਹਾਜ਼ਰ ਸਨ।

ਫਗਵਾੜਾ, (ਜਲੋਟਾ)—ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਲਾਕ ਫਗਵਾੜਾ ਦੀ ਪ੍ਰਧਾਨ ਬਿਮਲਾ ਦੇਵੀ ਅਤੇ ਸਰਕਲ ਪ੍ਰਧਾਨ ਕ੍ਰਿਸ਼ਨਾ ਦੇਵੀ ਦੀ ਅਗਵਾਈ ਹੇਠ ਸਰਕਲ ਭੁੱਲਾਰਾਈ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਜਾਣਕਾਰੀ ਦਿੰਦਿਆਂ ਆਂਗਣਵਾੜੀ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ ਖਜ਼ਾਨਾ ਮੰਤਰੀ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਸਵੀਕਾਰ ਤਾਂ ਕੀ ਕਰਨਾ ਸੀ, ਮੀਟਿੰਗ ਲਈ ਵੀ ਤਿਆਰ ਨਹੀਂ ਹਨ। ਵਰਕਰਾਂ ਨਾਲ ਕੀਤੇ ਵਾਅਦੇ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਕਰ ਰਹੀ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨਾਲ ਸਬੰਧਤ 100 ਕਰੋੜ ਰੁਪਏ ਤੋਂ ਵੱਧ ਬਿਲਾਂ ਨੂੰ ਜਾਣਬੁੱਝ ਕੇ ਰੋਕਿਆ ਗਿਆ ਹੈ, ਜਿਸ ਕਾਰਨ ਬੱਚਿਆਂ ਲਈ ਰਾਸ਼ਨ, ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਅਤੇ ਵਰਦੀਆਂ ਦੇ ਪੈਸੇ, ਵਰਕਰਾਂ ਦੇ ਟੀ. ਏ. ਅਤੇ ਸਟੇਸ਼ਨਰੀ ਆਦਿ ਦਾ ਭੁਗਤਾਨ ਰੁਕਿਆ ਹੋਇਆ ਹੈ। ਜਿਸ ਕਰ ਕੇ ਵਰਕਰਾਂ ਵਿਚ ਭਾਰੀ ਰੋਸ ਹੈ ਅਤੇ ਜਥੇਬੰਦੀ ਵੱਲੋਂ ਮੰਗਾਂ ਮੰਨੇ ਜਾਣ ਤਕ ਪੁਤਲਾ ਫੂਕ ਪ੍ਰਦਰਸ਼ਨ ਹਰ ਸਰਕਲ ਪੱਧਰ 'ਤੇ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਜਨੀ ਸ਼ਰਮਾ, ਜਸਵਿੰਦਰ ਕੌਰ ਅਕਾਲਗੜ੍ਹ, ਸਰਬਜੀਤ ਕੌਰ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਕਮਲੇਸ਼ ਰਾਣੀ, ਅੰਜੂ ਬਾਲਾ, ਸਤਿਆ ਦੇਵੀ, ਹਰਦੀਪ ਕੌਰ, ਹਰਪ੍ਰੀਤ ਕੌਰ, ਸੁਨੀਤਾ ਰਾਣੀ, ਕਸ਼ਮੀਰ ਕੌਰ, ਬਲਜੀਤ ਕੌਰ ਆਦਿ ਵੀ ਹਾਜ਼ਰ ਸਨ।
ਦੰਗਾ ਕਰਨ ਦੇ ਦੋਸ਼ 'ਚ 35 ਲੋਕਾਂ ਖਿਲਾਫ ਕੇਸ ਦਰਜ
NEXT STORY