ਚੰਡੀਗੜ੍ਹ : ਫਰੰਟਲਾਈਨ ਵਰਕਰਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਗਈ ਖਾਸ ਮੁਹਿੰਮ ਹੇਠ ਸੂਬੇ ਦੇ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਆਯੁਸ਼ਮਾਨ ਹੈਲਥ ਕਾਰਡ ਜਾਰੀ ਹੋ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੰਗ ਬਹੁਤ ਸਮੇਂ ਤੋਂ ਲੰਬਿਤ ਸੀ, ਜਿਸਨੂੰ ਪੂਰਾ ਕਰਨਾ ਵਿਭਾਗ ਦੀ ਪਹਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 99% ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਜਿਸ ਕਾਰਨ ਬਾਕੀ ਰਹਿ ਗਏ ਕਾਰਡ ਵੀ ਜਲਦ ਜਾਰੀ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਵੱਡਾ ਕਦਮ
ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਹਰ ਕਾਰਡ ਹੋਲਡਰ ਨੂੰ ਦੇਸ਼ ਭਰ ਦੇ ਪੈਨਲਬੱਧ ਹਸਪਤਾਲਾਂ ਵਿਚ ਸਾਲਾਨਾ 5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਭਲਾਈ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਅਤੇ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ, ਨਵੇਂ ਹੁਕਮ ਜਾਰੀ, ਖੜ੍ਹੀ ਹੋਈ ਵੱਡੀ ਮੁਸੀਬਤ
NEXT STORY