ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 18 ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਫੱਤਣਵਾਲਾ, ਹਰੀਕੇ ਕਲਾਂ, ਸਰਾਏਨਾਗਾ, ਕੋਟਲੀ ਸੰਘਰ, ਚੜੇਵਾਨ, ਖੱਪਿਆਂਵਾਲੀ, ਰਣਜੀਤਗੜ੍ਹ, ਦਿਹਾਤੀ ਸ੍ਰੀ ਮੁਕਤਸਰ ਸਾਹਿਬ, ਸੰਗੂਧੋਣ, ਡੋਹਕ, ਲੁਬਾਣਿਆਂਵਾਲੀ, ਵਾਰਡ ਨੰਬਰ ਇੱਕ ਤੇ ਵਾਰਡ ਨੰਬਰ ਚਾਰ ਸ੍ਰੀ ਮੁਕਤਸਰ ਸਾਹਿਬ, ਮਹਾਂਬੱਧਰ, ਰਹੂੜਿਆਂ ਵਾਲੀ, ਚੱਕ ਰਾਮਨਗਰ, ਗੋਨੇਆਣਾ ਤੇ ਜਵਾਹਰੇ ਵਾਲਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ’ਤੇ ਦੋਸ਼ ਲਾਏ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਿਛਲੇਂ ਪੰਜ ਸਾਲਾਂ ਤੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਤੁਰਨਾ ਪਿਆ। ਵੱਖ-ਵੱਖ ਥਾਵਾਂ ’ਤੇ ਬੋਲਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜ੍ਹੀ, ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ ਤੇ ਬਲਾਕ ਲੰਬੀ ਦੀ ਪ੍ਰਧਾਨ ਕੁਲਦੀਪ ਕੌਰ ਪੰਜਾਵਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਬਾਕੀ ਮੰਗਾਂ ਮੰਨੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਉਨ੍ਹਾਂ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ 27 ਹਜ਼ਾਰ 700 ਆਂਗਣਵਾੜੀ ਸੈਂਟਰ ਚੱਲ ਰਹੇ ਹਨ। ਇਨ੍ਹਾਂ ਆਂਗਣਵਾੜੀ ਸੈਂਟਰਾਂ ਵਿੱਚ 55 ਹਜ਼ਾਰ ਦੇ ਲਗਭਗ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ। ਆਈ.ਸੀ.ਡੀ.ਐੱਸ. ਸਕੀਮ ਦੇ ਤਹਿਤ ਇਹ ਵਰਕਰਾਂ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਦੀਆਂ ਅਨੇਕਾਂ ਸਕੀਮਾਂ ਨੂੰ ਨੇਪਰੇ ਚਾੜ੍ਹਨ ਲਈ ਕੰਮ ਕਰ ਰਹੀਆਂ ਹਨ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਅਜੇ ਤੱਕ ਇਨ੍ਹਾਂ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਉਨ੍ਹਾਂ ਨੇ ਕਿਹਾ ਕਿ ਪਿਛਲੇਂ ਲੰਮੇ ਸਮੇਂ ਤੋਂ ਜਥੇਬੰਦੀ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਜ਼ੋਰਦਾਰ ਸੰਘਰਸ਼ ਚਲਾਇਆ ਜਾ ਰਿਹਾ ਹੈ। ਕਾਂਗਰਸੀ ਵਿਧਾਇਕਾ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਨੂੰ ਆਪਣੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਗਏ ਹਨ ਪਰ ਪੰਜਾਬ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ ਤੇ ਝੂਠੇ ਲਾਰਿਆਂ ਵਿੱਚ ਹੀ ਰੱਖਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਾਂਗਰਸ ਨੂੰ ਸਬਕ ਸਿਖਾਉਣਗੀਆਂ ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਲੁਧਿਆਣਾ ਪੁੱਜੇ CM ਚੰਨੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ, ਅਲਾਟ ਕੀਤੀ 11 ਕਨਾਲ ਜ਼ਮੀਨ
NEXT STORY