ਗੁਰਦਾਸਪੁਰ, (ਵਿਨੋਦ)- ਆਂਗਣਵਾੜੀ ਕਰਮਚਾਰੀ ਯੂਨੀਅਨ ਵੱਲੋਂ ਰਾਜ ਭਰ ਵਿਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਵਹਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਬੱਬਰੀ ਸਰਕਲ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵਿੱਤ ਮੰਤਰੀ ਪੀਪਲਜ਼ ਪਾਰਟੀ ਦੇ ਮੁਖੀ ਸਨ ਅਤੇ ਉਦੋਂ ਪੰਜਾਬ ਵਿਚ ਅਕਾਲੀਆਂ ਦੀ ਸਰਕਾਰ ਸੀ ਤਾਂ ਉਸ ਸਮੇਂ ਮਨਪ੍ਰੀਤ ਸਿੰਘ ਬਾਦਲ ਖੁਦ ਆਂਗਣਵਾੜੀ ਤੇ ਹੈਲਪਰਾਂ ਦੀਆਂ ਰੈਲੀਆਂ ਵਿਚ ਆ ਕੇ ਸੰਬੋਧਨ ਕਰਦੇ ਸਨ ਕਿ ਅਕਾਲੀ ਆਂਗਣਵਾੜੀ ਤੇ ਹੈਲਪਰਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ ਅਤੇ ਇਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਪਰ ਹੁਣ ਉਨ੍ਹਾਂ ਦੇ ਹੱਥ ਵਿਚ ਤਾਕਤ ਹੈ ਤਾਂ ਉਹ ਚੁੱਪੀ ਧਾਰੀ ਬੈਠੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਾਣ-ਭੱਤੇ ਵਿਚ ਵਾਧਾ ਨਹੀਂ ਹੁੰਦਾ ਅਤੇ ਰੋਕੋ ਬਿੱਲਾਂ ਨੂੰ ਵਿੱਤ ਮੰਤਰੀ ਪਾਸ ਨਹੀਂ ਕਰਦੇ, ਉਦੋਂ ਤੱਕ ਸੰਗਠਨ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ, ਪਰਮਜੀਤ ਕੌਰ, ਰਵਿੰਦਰ ਕੌਰ, ਇੰਦਰਜੀਤ ਕੌਰ, ਬਲਬੀਰ ਕੌਰ, ਮਧੂਮੀਤ ਕੌਰ, ਰਣਜੀਤ ਕੌਰ, ਕੁਲਵਿੰਦਰ ਕੌਰ, ਕਰਮਜੀਤ ਕੌਰ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।
ਇਕ ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
NEXT STORY