ਬਠਿੰਡਾ, (ਪਰਮਿੰਦਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਿੱਤ ਮੰਤਰੀ ਦੇ ਬਠਿੰਡਾ ਦਫਤਰ ਸਾਹਮਣੇ ਧਰਨਾ 21ਵੇਂ ਦਿਨ ਵਿਚ ਪਹੁੰਚ ਗਿਆ ਹੈ ਪਰ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲਈ। ਸਰਕਾਰ ਦੀ ਇਸ ਅਣਦੇਖੀ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਮੁਲਾਜ਼ਮਾਂ ਨੇ ਐਤਵਾਰ ਨੂੰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਦਿੱਲੀ ਦੀ ਤਰਜ਼ 'ਤੇ ਮਿਹਨਤਾਨਾ ਦਿੱਤਾ ਜਾਵੇ, 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਵੇ, ਕੇਂਦਰਾਂ ਦਾ ਕਿਰਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਰਾਸ਼ਨ ਸਮੇਂ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਅਣਦੇਖੀ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਹੁੰਚੇ ਤਹਿਸੀਲਦਾਰ ਨੂੰ ਯੂਨੀਅਨ ਮੈਂਬਰਾਂ ਨੇ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ, ਅੰਮ੍ਰਿਤਪਾਲ ਕੌਰ ਬੱਲੂਆਣਾ, ਗੁਰਮੀਤ ਕੌਰ ਦਬੜੀਖਾਨਾ, ਦਰਸ਼ਨਾ ਨਹੀਆਂਵਾਲਾ, ਬਲਵੀਰ ਕੌਰ ਭੋਖੜਾ, ਹਰਸੁਖਪਾਲ ਕੌਰ, ਪਰਮਜੀਤ ਕੌਰ ਬਰਗਾੜੀ ਆਦਿ ਮੌਜੂਦ ਸਨ।
ਡਿਪਲੋਮੈਟਿਕ ਰਿਸ਼ਤਿਆਂ 'ਚ ਰਾਜਨੀਤੀ ਨੂੰ ਨਹੀਂ ਲਿਆਉਣਾ ਚਾਹੀਦਾ : ਭਗਵੰਤ ਮਾਨ
NEXT STORY