ਚੰਡੀਗੜ੍ਹ : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000 ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਜਵਾਨ ਪੁੱਤ ਦੀ ਮੌਤ ਦੀ ਖ਼ਬਰ, ਭਿਆਨਕ ਹਾਦਸੇ ਦਾ ਹੋਇਆ ਸੀ ਸ਼ਿਕਾਰ
ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000 ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50 ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਪੰਚਾਇਤ ਮੰਤਰੀ ਨੇ 40 ਕਰੋੜ ਦੀ 100 ਏਕੜ ਸਰਕਾਰੀ ਜ਼ਮੀਨ ਕਰਵਾਈ ਖ਼ਾਲੀ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣ ਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦੇ ਪੁੱਤਰ ਕਰਨ ਦੀ ਹੋਈ ਮੰਗਣੀ, ਜਾਣੋ ਕੌਣ ਹੈ ਉਹ ਕੁੜੀ ਜੋ ਬਣੇਗੀ ਸਿੱਧੂ ਪਰਿਵਾਰ ਦੀ ਨੂੰਹ
NEXT STORY