ਚੰਡੀਗੜ੍ਹ/ਜਲੰਧਰ (ਬਿਊਰੋ, ਧਵਨ)– ਨਿੱਜੀ ਹਸਪਤਾਲਾਂ ਵਿਚ ਕਾਰਡੀਓ ਅਤੇ ਨਿਊਰੋ ਨਾਲ ਸਬੰਧਤ ਬੀਮਾਰੀਆਂ ਦਾ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਹਸਪਤਾਲਾਂ ਵਿਚ ਕਾਰਡੀਅਕ ਅਤੇ ਨਿਊਰੋ ਸਰਜਰੀ ਸ਼ੁਰੂ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਪਰ ਸਪੈਸ਼ਲਿਟੀ ਸੇਵਾਵਾਂ ਪ੍ਰਦਾਨ ਕਰਨ ਲਈ ਜਲਦੀ ਹੀ ਕ੍ਰਿਟੀਕਲ ਕੇਅਰ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਕਾਰਡੀਓਲੋਜੀ, ਨਿਊਰੋ ਸਰਜਰੀ, ਆਰਥੋਪੈਡਿਕਸ, ਆਈ. ਸੀ. ਸੀ. ਅਤੇ ਟਰੌਮਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਿਟੀਕਲ ਕੇਅਰ ਯੂਨਿਟਾਂ ਨੂੰ ਮੈਡੀਕਲ ਕਾਲਜਾਂ ਨਾਲ ਜੋੜਿਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਲਈ ਆਪਣੀ ਬੱਚਤ ਖ਼ਰਚ ਨਹੀਂ ਕਰਨੀ ਪਵੇਗੀ। ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਫਰਿਸ਼ਤੇ ਸਕੀਮ ਅਗਲੇ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸੜਕ ਹਾਦਸੇ ਦੇ ਪੀੜਤ ਦਾ 24 ਘੰਟਿਆਂ ਦੇ ਅੰਦਰ-ਅੰਦਰ ਮੁਫ਼ਤ ਇਲਾਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰੀ ਅਣਹੋਣੀ, ਪਾਣੀ 'ਚ ਰੁੜਿਆ ਜਲੰਧਰ ਦਾ ਮੁੰਡਾ, ਵੇਖੋ ਖ਼ੌਫ਼ਨਾਕ ਵੀਡੀਓ
ਉਨ੍ਹਾਂ ਕਿਹਾ ਕਿ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਵੀ ਪਹਿਲੇ ਘੰਟੇ ਦੌਰਾਨ ਹਾਦਸਾਗ੍ਰਸਤ ਮਰੀਜ਼ ਦੀ ਜਾਨ ਬਚਾਉਣ ਲਈ ਹੋਰ ਪ੍ਰਭਾਵੀ ਬਣਾਇਆ ਜਾਵੇਗਾ, ਜੋ ਕਿ ਮਰੀਜ਼ ਦੀ ਜਾਨ ਬਚਾਉਣ ਲਈ ਬਹੁਤ ਨਾਜ਼ੁਕ ਸਮਾਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਦਾਖ਼ਲ ਕਰਵਾਉਣ ਵਾਲੇ ਵਿਅਕਤੀ ਨੂੰ 2000 ਰੁਪਏ ਮਾਣਭੱਤਾ ਦੇਵੇਗੀ। ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਹੁਣ ਤੱਕ 664 ਆਮ ਆਦਮੀ ਕਲੀਨਿਕਾਂ ਵਿਚ 50 ਲੱਖ ਲੋਕਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਇਲਾਜ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਰਕਾਰੀ ਹਸਪਤਾਲਾਂ ’ਚ ਕੰਮ ਦਾ ਬੋਝ ਘੱਟ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਧੁਨਿਕ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ 38 ਤਰ੍ਹਾਂ ਦੇ ਟੈਸਟ ਅਤੇ 94 ਤਰ੍ਹਾਂ ਦੀਆਂ ਵੱਖ-ਵੱਖ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- AG ਦਫ਼ਤਰ ਦੀ ਕਾਰਗੁਜ਼ਾਰੀ ਤੋਂ ਸਰਕਾਰ ਔਖੀ, ਪੰਜਾਬ ’ਚ ਜਲਦ ਵੱਡਾ ਪ੍ਰਸ਼ਾਸਨਿਕ ਫੇਰਬਦਲ ਦੀ ਉਮੀਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਬਾਹਰੋਂ ਕੁੜੀਆਂ ਲਿਆ ਹੋਟਲ 'ਚ ਕਰਾਉਂਦੇ ਸੀ ਦੇਹ ਵਪਾਰ, ਇੰਝ ਹੋਇਆ ਹਾਈ ਪ੍ਰੋਫਾਈਲ ਰੈਕਟ ਦਾ ਪਰਦਾਫਾਸ਼
NEXT STORY