ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ਜ਼ਿਲ੍ਹੇ ’ਚ ਰੰਜਿਸ਼ ਦੇ ਤਹਿਤ ਹੋਏ ਝਗੜੇ ਦੌਰਾਨ ਹਵਾਈ ਫਾਇਰਿੰਗ ਤੋਂ ਬਾਅਦ ਕਤਲ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਸਬੰਧ ’ਚ ਥਾਣਾ ਖਿਲਚੀਆਂ ਦੀ ਪੁਲਸ ਨੇ ਹਰਜਿੰਦਰ ਸਿੰਘ, ਗੁਰਨਾਮ ਸਿੰਘ, ਜਰਮਨ ਸਿੰਘ, ਜੋਬਨ ਸਿੰਘ , ਗੁਰਜੰਟ ਸਿੰਘ ਅਤੇ ਬਲਰਾਜ ਸਿੰਘ ਖਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਮੁਲਜ਼ਮ ਹਰਜਿੰਦਰ ਸਿੰਘ ਉਸ ਦੇ ਘਰ ’ਤੇ ਆਇਆ ਅਤੇ ਉਸ ਦੇ ਸਹੁਰੇ ਅਜੀਤ ਸਿੰਘ ਖ਼ਿਲਾਫ਼ ਗਾਲੀ-ਗਲੋਚ ਕਰਨ ਲੱਗਾ, ਜਿਸ ਨੂੰ ਵੇਖ ਉਸ ਦੇ ਪਤੀ ਜਸਬੀਰ ਸਿੰਘ ਨੇ ਮੁਲਜ਼ਮ ਨੂੰ ਧੱਕੇ ਦੇ ਕੇ ਘਰੋਂ ਬਾਹਰ ਕੱਢ ਦਿੱਤਾ। ਹਰਜਿੰਦਰ ਸਿੰਘ ਰਾਤ 10 ਵਜੇ ਦੇ ਕਰੀਬ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਆਇਆ ਅਤੇ ਉਨ੍ਹਾਂ ਦੇ ਘਰ ’ਤੇ ਇੱਟ ਪੱਥਰ ਚਲਾਉਣ ਲੱਗਾ। ਹਰਜਿੰਦਰ ਸਿੰਘ ਨੇ ਹੱਥਾਂ ’ਚ ਫੜੀ ਪਿਸਤੌਲ ਨਾਲ ਹਵਾਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ’ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੀਤੇ ਦਿਨ ਉਸਦਾ ਪਤੀ ਜਸਬੀਰ ਸਿੰਘ ਸ਼ਾਮ 5 ਵਜੇ ਦੇ ਕਰੀਬ ਆਪਣੀ ਦੁਕਾਨ ’ਤੇ ਬੈਠਾ ਸੀ ਕਿ ਇੰਨ੍ਹੇ ’ਚ 2 ਮੋਟਰਸਾਈਕਲਾਂ ’ਤੇ ਸਵਾਰ 6 ਨਕਾਬਪੋਸ਼ ਨੌਜਵਾਨ ਉਥੇ ਆ ਗਏ। ਉਹ ਉਸ ਦੇ ਪਤੀ ਨੂੰ ਦੁਕਾਨ ਤੋਂ ਬਾਹਰ ਖਿੱਚ ਕੇ ਬੁਰੀ ਤਰ੍ਹਾਂ ਨਾਲ ਕੁੱਟਣ ਲੱਗੇ। ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਭੱਜ ਨਿਕਲੇ। ਉਸ ਨੂੰ ਸ਼ੱਕ ਹੈ ਕਿ ਇਹ ਹਮਲਾ ਉਕਤ ਮੁਲਜ਼ਮ ਹਰਜਿੰਦਰ ਸਿੰਘ ਨੇ ਹੀ ਕਰਵਾਇਆ ਹੈ।
ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਤਾਂਤਰਿਕ ਚੱਕਰਾਂ 'ਚ ਪਏ 'ਕਾਂਗਰਸੀ', ਮੁੱਖ ਮੰਤਰੀ ਤੱਕ ਪੁੱਜੀਆਂ ਖ਼ਬਰਾਂ
NEXT STORY