ਜਲੰਧਰ (ਪ੍ਰੀਤ) : ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੇ ਐਨਕਾਊਂਟਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪੁਲਸ ਤੋਂ ਬਦਲਾ ਲੈਣ ਦੀ ਧਮਕੀ ਦੇਣ ਵਾਲੇ ਤਿੰਨ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਦੋਸ਼ੀਆਂ ਕੋਲੋਂ ਹਥਿਆਰ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਮੁਤਾਬਕ ਉਕਤ ਗੈਂਗਸਟਰ ਫੇਸਬੁਕ 'ਤੇ ਸ਼ੇਰਾ ਖੁੱਬਣ ਗਰੁੱਪ ਨਾਂ ਦੇ ਫੇਸਬੁਕ ਪੇਜ ਚਲਾਉਂਦੇ ਸਨ ਅਤੇ ਇਨ੍ਹਾਂ ਨੇ ਹੀ ਪੁਲਸ ਨੂੰ ਧਮਕੀ ਦਿੱਤੀ ਸੀ।

ਪ੍ਰੈਸ ਕਾਨਫਰੰਸ ਦੌਰਾਨ ਜਲੰਧਰ ਜ਼ੋਨ ਦੇ ਆਈ. ਜੀ. ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਕਿ ਇਹ ਉਹੀ ਦੋਸ਼ੀ ਹਨ ਜਿਨ੍ਹਾਂ ਨੇ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪੁਲਸ ਤੋਂ ਬਦਲਾ ਲੈਣ ਦੀ ਧਮਕੀ ਦਿੱਤੀ ਸੀ।

ਦੋਸ਼ੀਆਂ ਦੀ ਪਛਾਣ ਕਾਰਜ ਪਾਲ ਸਿੰਘ ਬਸਤੀ ਪੰਜਾਬ ਵਾਲਾ ਜ਼ੀਰਾ, ਗੁਰਜੀਤ ਸਿੰਘ ਉਰਫ ਗੋਪੀ ਵਡਾਲਾ ਅਤੇ ਗੁਰਪ੍ਰੀਤ ਸਿੰਘ ਤਲਵੰਡੀ ਖੁਰਦ ਦਾਖਾਂ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਇਨ੍ਹਾਂ ਪਾਸੋਂ 6 ਪਿਸਤੌਲ ਜਿਨ੍ਹਾਂ ਵਿਚ 5 ਪਿਸਤੌਲ 12 ਬੋਰ ਅਤੇ 2 32 ਬੋਰ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਖਜ਼ਾਨਾ ਦਫ਼ਤਰ ਅੱਗੇ ਕੀਤਾ ਰੋਸ ਮੁਜ਼ਾਹਰਾ
NEXT STORY