ਲੁਧਿਆਣਾ (ਰਾਜ) : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਸ਼ਬਦ ਕਹਿਣ ਵਾਲੇ ਅਨਿਲ ਅਰੋੜਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਨਿਲ ਅਰੋੜਾ ਨੂੰ ਜ਼ੀਰਕਪੁਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਥੋਂ ਹੁਣ ਉਸ ਨੂੰ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਡੀ. ਸੀ. ਪੀ. ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੇਅਦਬੀ ਦੇ ਇਸ ਮਾਮਲੇ ’ਚ ਅਨਿਲ ਅਰੋੜਾ ਦੀ ਮਦਦ ਕਰਨ ਦੇ ਦੋਸ਼ ’ਚ ਸਪੈਸ਼ਲ ਸੈੱਲ ਦੀ ਟੀਮ ਨੇ ਉਸ ਦੇ ਗੁਆਂਢੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਬਰਥ ਡੇਅ ਪਾਰਟੀ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ ਤੇ ਸਾੜੇ ਮੋਟਰਸਾਈਕਲ
ਗੁਆਂਢੀ ’ਤੇ ਦੋਸ਼ ਹੈ ਕਿ ਉਸ ਨੇ 25 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਜਾ ਕੇ ਅਰੋੜਾ ਨੂੰ ਇਕ ਲੱਖ ਰੁਪਏ ਦਿੱਤੇ ਸਨ। ਸਪੈਸ਼ਲ ਸੈੱਲ ਟੀਮ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਸੀ ਕਿ ਮੁੰਡੀਆਂ ਕਲਾਂ ਦੀ ਘਈ ਮਾਰਕਿਟ ’ਚ ਸਥਿਤ ਗੁਰੂ ਨਾਨਕ ਨਗਰ ਦੀ ਗਲੀ ਨੰਬਰ ਤਿੰਨ ’ਚ ਰਹਿਣ ਵਾਲੇ ਉਮੇਸ਼ ਕੁਮਾਰ ਗਾਂਧੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਉਸ ਦੀ ਸਟੇਸ਼ਨਰੀ ਦੀ ਦੁਕਾਨ ਹੈ। ਪੁੱਛਗਿੱਛ ’ਚ ਉਮੇਸ਼ ਨੇ ਦੱਸਿਆ ਸੀ ਕਿ 25 ਅਕਤੂਬਰ ਨੂੰ ਉਸ ਨੂੰ ਅਨਿਲ ਅਰੋੜਾ ਦਾ ਫ਼ੋਨ ਆਇਆ ਸੀ। ਉਸ ਨੇ ਇਕ ਲੱਖ ਰੁਪਏ ਪਹੁੰਚਾਉਣ ਲਈ ਕਿਹਾ ਸੀ। ਇਥੇ ਦੱਸਣਯੋਗ ਹੈ ਕਿ ਅਨਿਲ ਅਰੋੜਾ ਨਾਂ ਦੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਪਿੱਠ ’ਚ ਛੁਰਾ ਮਾਰਨ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਪੰਜਾਬੀ : ਮਾਨ
NEXT STORY