ਨਾਭਾ (ਖੁਰਾਣਾ) : ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਸੂਬੇ ਦੀ ਸਨਅਤ ਨੂੰ ਬਿਲਕੁੱਲ ਫ਼ੇਲ੍ਹ ਕਰ ਦਿੱਤਾ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੱਲੋਂ ਜਿੱਥੇ ਪੰਜਾਬ ਅੰਦਰ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਵਪਾਰੀ ਵਰਗ ਨੂੰ ਦਿੱਤੀਆਂ ਗਈਆਂ ਸਨ, ਉਥੇ ਸੂਬੇ ਦਾ ਸਮੁੱਚਾ ਵਪਾਰ ਬੁਲੰਦੀਆਂ 'ਤੇ ਪਹੁੰਚ ਗਿਆ ਸੀ, ਕਿਉਂਕਿ ਜੋ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨੇਕਾਂ ਤਰ੍ਹਾਂ ਦੇ ਟੈਕਸਾਂ 'ਚ ਛੋਟ ਦਿੱਤੀ ਗਈ ਸੀ।
ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਨਾਭਾ ਦੇ ਬਲਾਕ ਪ੍ਰਧਾਨ ਅਨਿਲ ਗੁਪਤਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਅਤੇ ਅੱਜ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੀ ਹੈ ਕਿਉਂ ਜੋ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਹੂਲਤ ਤਾਂ ਕੀ ਦੇਣੀ ਸੀ, ਸਗੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ ਹੈ, ਜਿਸ ਕਰਕੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਵਪਾਰੀ ਵਰਗ ਤ੍ਰਾਹ-ਤ੍ਰਾਹ ਕਰ ਰਿਹਾ ਹੈ।
ਪ੍ਰਧਾਨ ਗੁਪਤਾ ਨੇ ਕਿਹਾ ਕਿ ਜਿੱਥੇ ਲੋਕ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਘਰਾਂ 'ਚ ਰਹਿਣ ਲਈ ਮਜਬੂਰ ਹਨ, ਉਥੇ ਸੂਬਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਲੋਕਾਂ ਨੂੰ ਸਹੂਲਤ ਨਹੀਂ ਦਿੱਤੀ ਜਾ ਰਹੀ, ਇੱਥੋਂ ਤੱਕ ਕਿ ਕੇਂਦਰ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਭੇਜੀ ਗਈ ਕਣਕ-ਦਾਲ ਵੀ ਸਹੀ ਤਰੀਕੇ ਨਾਲ ਲੋਕਾਂ ਤੱਕ ਨਹੀਂ ਪਹੁੰਚ ਰਹੀ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ 'ਚ ਦਸ ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
NEXT STORY