ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਅਨਿਲ ਜੋਸ਼ੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਹਾਜ਼ਰੀ 'ਚ ਅਕਾਲੀ ਦਲ ਦਾ ਪੱਲਾ ਫੜ੍ਹਿਆ। ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਨੇ ਤੁਰੰਤ ਮੰਨੀ ਨਵਜੋਤ ਸਿੱਧੂ ਦੀ ਮੰਗ, ਮੰਤਰੀਆਂ ਨੂੰ ਨਿਰਦੇਸ਼ ਦਿੰਦਿਆਂ ਲਾਈ ਖ਼ਾਸ ਡਿਊਟੀ
ਇਨ੍ਹਾਂ ਆਗੂਆਂ 'ਚ ਸੁਖਜੀਤ ਕੌਰ ਸਾਹੀ ਪਤਨੀ ਅਮਰਜੀਤ ਸਿੰਘ ਸਾਹੀ ਦਸੂਹਾ, ਮੋਹਿਤ ਗੁਪਤਾ ਬਠਿੰਡਾ, ਕਮਲ ਚੇਟਲੀ ਲੁਧਿਆਣਾ, ਆਰ. ਡੀ. ਸ਼ਰਮਾ ਲੁਧਿਆਣਾ ਕਾਰਪੋਰੇਸ਼ਨ ਕੌਂਸਲਰ, ਰਾਜ ਕੁਮਾਰ ਬਿੱਟੂ, ਸੁਰਿੰਦਰ ਛਿੰਦੀ, ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਬਿਕਰਮ ਮਜੀਠੀਆ ਵੱਲੋਂ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ 'ਚ ਜੀ ਆਇਆਂ ਕਿਹਾ ਗਿਆ। ਮਜੀਠੀਆ ਨੇ ਕਿਹਾ ਕਿ ਅਨਿਲ ਜੋਸ਼ੀ ਨੇ ਆਪਣੇ ਹਲਕੇ 'ਚ ਜੋ ਵੀ ਕਿਹਾ, ਉਹ ਕੰਮ ਕਰ ਦੇ ਦਿਖਾਇਆ ਅਤੇ ਉਹ ਪਾਰਟੀ 'ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਵਧਾਈ ਦਿੰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਸਵਾਂ ਹਾਊਸ ਵਿਖੇ ਕੈਪਟਨ ਨੂੰ ਮਿਲੇ 'ਨਵਜੋਤ ਸਿੱਧੂ', ਚਿੱਠੀ ਸੌਂਪ ਕੇ ਕੀਤੀ ਇਹ ਮੰਗ
ਅਨਿਲ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਗੱਲ ਕਰਨ ਵਾਲੀ ਇੱਕੋ-ਇਕ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀ ਸੋਚ 'ਤੇ ਪਹਿਰਾ ਦਿੱਤਾ ਹੈ। ਜਦੋਂ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਚੁੱਕੀ ਤਾਂ ਨਹੀਂ ਮੰਨੀ ਗਈ, ਜਿਸ ਕਾਰਨ ਭਾਜਪਾ ਨਾਲ ਗਠਜੋੜ ਟੁੱਟ ਗਿਆ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ 'ਚ ਭਾਜਪਾ ਨੇ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ।
ਇਹ ਵੀ ਪੜ੍ਹੋ : ਸਰਕਾਰੀ ਕਾਲਜਾਂ 'ਚ ਦਾਖ਼ਲੇ ਦੇ ਇੱਛੁਕ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਦਿੱਤੀ ਇਹ ਰਾਹਤ
ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ 'ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਤ ਲੌਂਗੋਵਾਲ ਦੀ ਬਰਸੀ ’ਤੇ ਪੁੱਜੇ ਲੀਡਰਾਂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸੁਖਬੀਰ ਬਾਦਲ ਨੇ ਦੌਰਾ ਕੀਤਾ ਰੱਦ
NEXT STORY