ਗੁਰਦਾਸਪੁਰ (ਵਿਨੋਦ,ਹਰਮਨ) - ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਰਾਹਤ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਵੀ ਜੰਗੀ ਪੱਧਰ ਉੱਪਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਵੈਟਨਰੀ ਡਾਕਟਰਾਂ ਤੇ ਸਟਾਫ਼ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਪਹੁੰਚ ਕਰਕੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ
ਪਸ਼ੂ ਪਾਲਣ ਵਿਭਾਗ ਵੱਲੋਂ ਜਿਥੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਪਸ਼ੂਆਂ ਲਈ ਹਰੇ, ਸੁੱਕੇ ਚਾਰੇ ਅਤੇ ਫੀਡ ਆਦਿ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੇ ਮਹਿਰ ਡਾਕਟਰਾਂ ਵੱਲੋਂ ਪਸ਼ੂਆਂ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਥੇ ਕਿਤੇ ਜ਼ਿਆਦਾ ਪਾਣੀ ਹੈ ਉੱਥੋਂ ਪਸ਼ੂਆਂ ਨੂੰ ਟਰਾਲੀਆਂ ਰਾਹੀਂ ਬਾਹਰ ਵੀ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ
ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪੁਰਾਣਾ ਸ਼ਾਲਾ ਵਿਖੇ ਪਸ਼ੂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਜਿਥੇ ਵੈਟਨਰੀ ਵਿਭਾਗ ਦੀਆਂ ਟੀਮਾਂ ਦਿਨ-ਰਾਤ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਤ ਇਲਾਕੇ ਵਿਚੋਂ ਜਦੋਂ ਵੀ ਪਸ਼ੂਆਂ ਦੀ ਮਦਦ ਲਈ ਕਾਲ ਆਉਂਦੀ ਹੈ ਤਾਂ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਤੁਰੰਤ ਉੱਥੇ ਪਹੁੰਚ ਕਰਦੀਆਂ। ਉਨ੍ਹਾਂ ਕਿਹਾ ਕਿ ਇਸ ਔਖੀ ਘੜ੍ਹੀ ਵਿੱਚ ਪਸ਼ੂ ਪਾਲਣ ਵਿਭਾਗ ਪਸ਼ੂ ਧੰਨ ਦੀ ਸੁਰੱਖਿਆ ਲਈ ਵਚਨਬੱਧ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਧੂ ਮੂਸੇਵਾਲਾ ਕਤਲਕਾਂਡ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ, ਤਸਵੀਰਾਂ ਨੇ ਖੋਲ੍ਹੇ ਕਈ ਰਾਜ਼
NEXT STORY