ਚੰਡੀਗੜ੍ਹ : ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ ’ਤੇ ਕਈ ਦਿਨਾਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ’ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਵੱਡੇ-ਵੱਡੇ ਸਿਤਾਰੇ ਅਤੇ ਗਾਇਕ ਪਹਿਲੇ ਦਿਨ ਤੋਂ ਹੀ ਸ਼ਾਮਲ ਹੋ ਕੇ ਆਪਣਾ ਸਮਰਥਨ ਦੇ ਰਹੇ ਹਨ। ਇਨ੍ਹਾਂ ਵਿਚ ਸ਼ਾਮਲ ਹਰਮਨ ਪਿਆਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਵੀ ਆਮ ਆਦਮੀ ਪਾਰਟੀ ਦੀ ਸੇਵਾਦਾਰ ਬਣ ਕਈ ਦਿਨਾਂ ਤੋਂ ਲਗਾਤਾਰ ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਸੇਵਾ ਕਰ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ
ਸਿੱਖ ਧਰਮ ’ਚ ਸੇਵਾ ਨੂੰ ਬਹੁਤ ਵੱਡਾ ਦਰਜਾ ਦਿੱਤਾ ਗਿਆ ਹੈ, ਇਸ ਦੀ ਪਾਲਣਾ ਕਰਦੇ ਹੋਏ ਗਾਇਕਾ ਅਨਮੋਲ ਗਗਨ ਮਾਨ ਸਿੰਘੂ ਬਾਰਡਰ ’ਤੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਬਜ਼ੁਰਗਾਂ ਅਤੇ ਕਿਸਾਨਾਂ ਦੀ ਸੇਵਾ ’ਚ ਲੱਗੀ ਹੋਈ ਹੈ। ਅਨਮੋਲ ਗਗਨ ਮਾਨ ਵੱਲੋਂ ਅੰਦੋਲਨ ਵਾਲੀ ਥਾਂ ’ਤੇ ਜ਼ਰੂਰੀ ਚੀਜ਼ਾਂ ਜਿਵੇਂ ਸਵੈਟਰ, ਤੋਲੀਏ ਆਦਿ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਗੁਰੂ ਤੇਗ ਬਹਾਦਰ ਮੈਮੋਰੀਅਲ ’ਚ ਆਮ ਆਦਮੀ ਪਾਰਟੀ ਦੀ ਰਸੋਈ ’ਚ ਲੰਗਰ ਦੀ ਸੇਵਾ ਕੀਤੀ। ਭਾਜਪਾ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਪੈ ਰਹੀ ਠੰਡ ’ਚ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਖੁੱਲ੍ਹੇ ਅਸਮਾਨ ’ਚ ਡੱਟੇ ਹੋਏ ਹਨ। ਕਿਸਾਨ ਇਸ ਬਿੱਲ ਦੇ ਵਿਰੁੱਧ ਪਹਿਲਾਂ ਪੰਜਾਬ ’ਚ ਦੋ ਮਹੀਨੇ ਤੋਂ ਧਰਨੇ ’ਤੇ ਬੈਠੇ ਸਨ, ਪ੍ਰੰਤੂ ਜਦੋਂ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਮਜ਼ਬੂਰ ਹੋ ਕੇ ਦਿੱਲੀ ਵੱਲ ਕੂਚ ਕੀਤਾ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ’ਤੇ ਛੋਟੇਪੁਰ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ
ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ, ਜਦੋਂ ਕਿ ਮੋਦੀ ਸਰਕਾਰ ਕਿਸਾਨਾਂ ਦੀ ਬਜਾਏ ਅਡਾਨੀ-ਅੰਬਾਨੀ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਕਿਸਾਨਾਂ ਵੱਲੋਂ ਬੜੀ ਸਿੱਧੀ ਜਹੀ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨ ਵਿਰੋਧੀ ਤਿੰਨੋਂ ਕਾਲੇ ਬਿੱਲਾਂ ਨੂੰ ਤੁਰੰਤ ਰੱਦ ਕੀਤੇ ਜਾਣ ਅਤੇ ਸਾਰੀਆਂ ਫਸਲਾਂ ਉਤੇ ਐੱਮ. ਐੱਸ. ਪੀ ਦੀ ਕਾਨੂੰਨਨ ਗਾਰੰਟੀ ਦਿੱਤੀ ਜਾਵੇ, ਪ੍ਰੰਤੂ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ
ਕੇਂਦਰ ਦੀ ਭਾਜਪਾ ਸਰਕਾਰ ਪਾਰਲੀਮੈਂਟ ਵਿਚ ਵੀ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ, ਇਸ ਲਈ ਕੋਰੋਨਾ ਦੀ ਆੜ ’ਚ ਸਰਦ ਰੁੱਤ ਤਾ ਸ਼ੈਸਨ ਨਹੀਂ ਬੁਲਾਇਆ ਜਾ ਰਿਹਾ, ਦੂਜੇ ਪਾਸੇ ਪੱਛਮੀ ਬੰਗਾਲ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀਆਂ ਕਰਨ ਵਿਚ ਰੁੱਝੇ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਗ ਮੰਨਦਿਆਂ ਤਿੰਨੇ ਕਾਨੂੰਨ ਰੱਦ ਕਰੇ ਅਤੇ ਫਸਲਾਂ ਦੀ ਐੱਮ. ਐੱਸ. ਪੀ ਦਾ ਕਾਨੂੰਨੀ ਪ੍ਰਬੰਧ ਕਰਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਕੇ ਦੇਸ਼ ਦੀ ਜਨਤਾ ਲਈ ਕੰਮ ਕਰਨ ਨਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਦਾ ਨੌਕਰ ਬਣ ਕੇ।
ਇਹ ਵੀ ਪੜ੍ਹੋ : ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਕਿਹਾ ਕਿਸਾਨਾਂ ਦੇ ਤਰਕਾਂ ਨਾਲ ਸਹਿਮਤ ਸਰਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ, ਕੁਮੈਂਟ ਕਰਕੇ ਦੱਸੋ।
ਧੀ ਦੀ ਬਰਾਤ ਆਉਣ ਤੋਂ ਪਹਿਲਾਂ ਹੀ ਤਬਾਹ ਹੋਈਆਂ ਖ਼ੁਸ਼ੀਆਂ, ਰੋਂਦੇ ਪਰਿਵਾਰ ਨੂੰ ਦੇਖ ਹਰ ਕਿਸੇ ਦਾ ਪਿਘਲਿਆ ਦਿਲ
NEXT STORY