ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡੇ ਸਵਾਲ ਚੁੱਕੇ ਹਨ। ‘ਆਪ’ ਆਗੂ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਆਪਣੇ ਰਿਸ਼ਤੇਦਾਰਾਂ ਦਾ ਧਿਆਨ ਨਹੀਂ ਰੱਖ ਸਕਦੇ ਤਾਂ ਪੂਰੇ ਪੰਜਾਬ ਦਾ ਧਿਆਨ ਕਿਸ ਤਰ੍ਹਾਂ ਰੱਖਣਗੇ। ਉਨ੍ਹਾਂ ਦੇ ਰਿਸ਼ਤੇਦਾਰ ਕੋਲੋਂ ਈ.ਡੀ. ਨੇ 10 ਕਰੋੜ ਰੁਪਏ ਤੇ 12 ਲੱਖ ਰੁਪਏ ਦੀ ਮਹਿੰਗੀ ਘੜੀ ਬਰਾਮਦ ਕੀਤੀ ਹੈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਆਗੂ ਨੇ ਪੈਸੇ ਇਕੱਠੇ ਕਰਨੇ ਹੁੰਦੇ ਹਨ ਤਾਂ ਉਹ ਆਪਣੇ ਰਿਸ਼ਤੇਦਾਰਾਂ ਰਾਹੀਂ ਇਕੱਠੇ ਕਰਦਾ ਹੈ, ਖੁਦ ਨਹੀਂ ਕਰਦਾ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਇਲਾਕੇ ’ਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤੇ ਤੁਸੀਂ ਪੂਰੇ ਪੰਜਾਬ ਦੇ ਚੋਰਾਂ ਨੂੰ ਕਿਸ ਤਰ੍ਹਾਂ ਫੜ ਲਓਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਦੋਵਾਂ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ ਹੈ। ਇਸੇ ਕਰਕੇ ਇਹ ਲੋਕਾਂ ਦਾ ਹੱਕ ਮਾਰ ਕੇ ਆਪਣੇ ਰਿਸ਼ਤੇਦਾਰਾਂ ਰਾਹੀਂ ਪੈਸੇ ਇਕੱਠੇ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਹੁਣ ਉਨ੍ਹਾਂ ਦੀ ਸਰਕਾਰ ਨਹੀਂ ਆਉਣੀ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਪੱਸ਼ਟ ਕਰੇ ਕਿ ਉਹ ਪੈਸੇ ਕਿਸ ਦੇ ਹਨ।
ਇਹ ਵੀ ਪੜ੍ਹੋ : ED ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਦਾ ਕੀਤਾ ਰੁਖ਼, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਛਾਪੇਮਾਰੀ
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਤੇ 10 ਕਰੋੜ ਰੁਪਏ ਬਰਾਮਦ ਹੋਏ ਸਨ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।
ਬੇਅੰਤ ਕੌਰ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨ ਨੇ ਚਾੜ੍ਹਿਆ ਚੰਨ੍ਹ, ਕੀਤਾ ਇਹ ਕਾਰਾ
NEXT STORY