ਚੰਡੀਗੜ੍ਹ (ਰਮਨਜੀਤ ਸਿੰਘ)– ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪਾਈ ਗਈ ਝਾੜ ਤੋਂ ਬਾਅਦ ਇਹ ਚੋਣ ਪ੍ਰੋਗਰਾਮ ਐਲਾਨਿਆ ਗਿਆ ਹੈ, ਜੋਕਿ 2019 ਤੋਂ ਹੀ ਪੈਂਡਿੰਗ ਪਿਆ ਸੀ ਅਤੇ ਲਟਕਾਇਆ ਜਾਂਦਾ ਰਿਹਾ। ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰਕੇ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ
ਜਾਰੀ ਸੂਚਨਾ ਮੁਤਾਬਿਕ ਚਾਹਵਾਨ ਉਮੀਦਵਾਰ 13 ਦਸੰਬਰ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਵੋਟਾਂ 24 ਦਸੰਬਰ 2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ, CM ਕੇਜਰੀਵਾਲ ਨਾਲ ਸਾਰੀਆਂ ਸੀਟਾਂ ’ਤੇ CM ਮਾਨ ਕਰਨਗੇ ਦੌਰੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਆਪ’ ਸਰਕਾਰ ਦਾ ਨਵਾਂ ਕਦਮ, ਪੰਜਾਬ ਦੇ ਲੋਕਾਂ ਨੂੰ ਹੁਣ ਘਰ ਬੈਠਿਆਂ ਮਿਲਣਗੀਆਂ 99% ਨਾਗਰਿਕ ਕੇਂਦਰਿਤ ਸੇਵਾਵਾਂ
NEXT STORY