ਕਪੂਰਥਲਾ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਐਲਾਨ ਕੀਤਾ ਕਿ ਕਪੂਰਥਲਾ ਜ਼ਿਲ੍ਹੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ਇਨ੍ਹਾਂ 'ਚੋਂ 4 ਭਲੱਥ ਸਬ ਡਵੀਜ਼ਨ, 1 ਫਗਵਾੜਾ ਤੇ 1 ਪਿੰਡ ਬਲੇਰਖਾਨਪੁਰ ਵਿਖੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਭਲਕੇ ਕਾਰੀਗਰਾਂ ਤੇ ਸ਼ਿਲਪਕਾਰਾਂ ਨੂੰ ਵੱਡਾ ਤੋਹਫ਼ਾ ਦੇਣਗੇ PM ਮੋਦੀ, ਸ਼ੁਰੂ ਹੋਵੇਗੀ ਨਵੀਂ ਯੋਜਨਾ
ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿੱਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੂਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਮੌਕੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ, ਡਾ. ਵੈਭਵ ਗਾਂਧੀ, ਡਾ. ਅਮਨਪ੍ਰੀਤ ਸਿੰਘ ਅਤੇ ਡਾ. ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਂਦੂਆ ਦੇਖੇ ਜਾਣ ਤੋਂ ਬਾਅਦ ਐਕਸ਼ਨ ’ਚ ਸੰਗਰੂਰ ਦੇ ਡੀ. ਸੀ., ਜਾਰੀ ਕੀਤੇ ਇਹ ਹੁਕਮ
NEXT STORY