ਜਲੰਧਰ : ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਵੈਸਟ ਹਲਕੇ ਦੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਅੱਜ ਤੋਂ ਪੂਰੇ ਇਕ ਮਹੀਨੇ ਬਾਅਦ 10 ਜੁਲਾਈ ਨੂੰ ਜਲੰਧਰ ਵੈਸਟ ਸੀਟ 'ਤੇ ਜ਼ਿਮਨੀ ਚੋਣ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਲੰਧਰ ਦੇ ਵੈਸਟ ਹਲਕੇ ਦੀ ਸੀਟ ਤੋਂ ਬਾਅਦ ਹਿਮਾਚਲ ਦੀਆਂ 3 ਵਿਧਾਨ ਸਭਾ ਸੀਟਾਂ ਸਣੇ ਦੇਸ਼ ਭਰ ਵਿਚ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐੱਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣੇ ਦੇ ਇਤਿਹਾਸ ’ਚ ਦੁਜੇ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ!
NEXT STORY