ਜਲੰਧਰ (ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਲੰਧਰ ਸ਼ਹਿਰ ਵਿਚ ਕੱਲ੍ਹ ਨਗਰ ਕੀਰਤਨ ਸਜਾਇਆ ਜਾਵੇਗਾ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 15 ਜਨਵਰੀ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨ ਕੀਤੀ ਗਈ ਹੈ।
ਇਹ ਵੀ ਪੜ੍ਹੋ : ਠੰਡ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫ਼ੈਸਲਾ, ਫਿਰ ਤੋਂ ਵਧੀਆਂ ਸਕੂਲਾਂ 'ਚ ਛੁੱਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ, ਕਮਰੇ 'ਚੋਂ ਮਿਲੀ ਲਾਸ਼, ਦੋ ਭੈਣਾਂ ਦਾ ਸੀ ਇਕਲੌਤਾ ਭਰਾ
NEXT STORY